29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਰਕਾਰ-ਗਗਨਦੀਪ ਸਿੰਘ ਖੰਡੇਬਾਦ

Ad Position 21
No active advertisement
ਅਜੀਤ ਡੈਸਕ 09-04-2026
ਪਾਤੜਾਂ, 8 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਜਿਸ ਤਰ੍ਹਾਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਜਾ ਕੇ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਸ ਵਿਚ ਹੋਰ ਇਹ ਵਰਕਰਾਂ ਦੇ ਵੱਡੇ ਇਕੱਠ ਨੇ ਵਿਰੋਧੀਆਂ ਦੀ ਨੀਂਦ ਉਡਾ ਰੱਖੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਨੂੰ ਦੇਖਦਿਆਂ ਵੱਖ ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ ਦਾ ਭਲਾ ਸੋਚਦੀ ਹੈ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰ ਸਕਦੀ ਹੈ, ਕਿਉਂਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਦੇ ਕਾਰਜ ਕਾਲ ਵਿਚ ਪੰਜਾਬ ਅੰਦਰ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਵਧ ਰਹੀ ਲੋਕ ਪ੍ਰੀਅਤਾ ਨੂੰ ਦੇਖਦਿਆ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ | ਇਸ ਮੌਕੇ ਇੱਥੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਾਲਵਾ, ਨੰਬਰਦਾਰ ਯੂਨੀਅਨ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਨਾਮ ਦੇਵ ਸਭਾ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਨਰਿੰਦਰ ਸਿੰਘ ਬਜਾਜ, ਮਾਸਟਰ ਜਸਵਿੰਦਰ ਸਿੰਘ, ਮੰਗਾ ਸਿੰਘ ਪਾਤੜਾਂ, ਜਗਦੇਵ ਸਿੰਘ ਸਰਪੰਚ ਸਮੇਤ ਵੱਖ-ਵੱਖ ਆਗੂ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿੰਟੂ ਤੇ ਗੱਜੂਮਾਜਰਾ ਵਲੋਂ ਸਮਾਣਾ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅਗਲੀ ਖ਼ਬਰ ਪਟਿਆਲਾ ਜੇਲ੍ਹ 'ਚੋਂ 8 ਮੋਬਾਈਲ ਬਰਾਮਦ, ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ
Ad Position 24