29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਿੰਟੂ ਤੇ ਗੱਜੂਮਾਜਰਾ ਵਲੋਂ ਸਮਾਣਾ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 09-04-2026
ਸਮਾਣਾ, 8 ਅਪ੍ਰੈਲ (ਸਾਹਿਬ ਸਿੰਘ)-ਆਪ ਦੇ ਸੀਨੀਅਰ ਆਗੂ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਭਰਾਤਾ ਹਰਜਿੰਦਰ ਸਿੰਘ ਮਿੰਟੂ ਨੇ ਅੱਜ ਸਮਾਣਾ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਰਸਮੀਂ ਸ਼ੁਰੂਆਤ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨਾਲ ਮਿਲ ਕੇ ਕੀਤੀ | ਉਨ੍ਹਾਂ ਮੰਡੀ ਵਿਚ ਕਿਸਾਨਾਂ ਵਲੋਂ ਲਿਆਂਦੀ ਗਈ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਦੌਰਾਨ ਸ. ਮਿੰਟੂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਕਣਕ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਨਮੀ ਵਾਲੀ ਕਣਕ ਲਿਆਉਣ ਨਾਲ ਕਿਸਾਨਾਂ ਨੂੰ ਖ਼ੁਦ ਨੁਕਸਾਨ ਹੋ ਸਕਦਾ ਹੈ ਅਤੇ ਖ਼ਰੀਦ ਵਿਚ ਵੀ ਮੁਸੀਬਤ ਆ ਸਕਦੀ ਹੈ | ਸ. ਗੱਜੂਮਾਜਰਾ ਨੇ ਵੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀ ਵਿਚ ਖ਼ਰੀਦ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਲਿਫ਼ਟਿੰਗ ਵੀ ਤੇਜ ਰਫ਼ਤਾਰ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਬਿਨਾਂ ਘਬਰਾਏ ਆਪਣੀ ਫ਼ਸਲ ਲੈ ਕੇ ਆਉਣ | ਇਸ ਮੌਕੇ ਮਾਰਕੀਟ ਕਮੇਟੀ ਅਧਿਕਾਰੀ ਅਤੇ ਕਿਸਾਨ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 4 ਸਾਲ ਸ਼ਾਨਦਾਰ ਨਹੀਂ, ਲੋਕਾਂ ਲਈ ਨੁਕਸਾਨਦਾਇਕ ਸਾਬਤ ਹੋਏ-ਗੌਰਵ ਸੰਧੂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਵਿਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਰਕਾਰ-ਗਗਨਦੀਪ ਸਿੰਘ ਖੰਡੇਬਾਦ...
Ad Position 24