ਸਨੌਰ, 8 ਅਪ੍ਰੈਲ (ਸੋਖਲ)-ਹਲਕਾ ਸਨੌਰ ਵਿਚ 'ਆਪ' ਸਰਕਾਰ ਵੱਲੋਂ ਮਨਾਏ ਜਾ ਰਹੇ T4 ਸਾਲ ਸ਼ਾਨਦਾਰU ਪ੍ਰੋਗਰਾਮਾਂ ਨੂੰ ਲੈ ਕੇ ਸਿਆਸੀ ਤਣਾਅ ਵਧਦਾ ਜਾ ਰਿਹਾ ਹੈ | ਇਸ ਦੇ ਸੰਬੰਧ 'ਚ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਇਹ 4 ਸਾਲ ਲੋਕਾਂ ਲਈ ਸ਼ਾਨਦਾਰ ਨਹੀਂ, ਸਗੋਂ ਨੁਕਸਾਨਦਾਇਕ ਸਾਬਤ ਹੋਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਨੌਰ ਵਿਚ ਵਿਕਾਸ ਦੇ ਨਾਮ 'ਤੇ ਸਿਰਫ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ | ਅਖੀਰ 'ਚ ਉਨ੍ਹਾਂ ਕਿਹਾ ਕਿ 'ਆਪ' ਦੇ ਹਲਕਾ ਇੰਚਾਰਜ ਵਲੋਂ ਪ੍ਰੋਗਰਾਮ ਕਰਨਾ ਇਕ ਪਾਸੇ ਹੈ, ਪਰ ਅਸਲ ਵਿਚ ਸਨੌਰ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ |