29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ

Ad Position 21
No active advertisement
ਅਜੀਤ ਡੈਸਕ 09-04-2026
ਪਟਿਆਲਾ, 8 ਅਪ੍ਰੈਲ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਚੱਲ ਰਹੇ ਸਮਾਗਮ ਦੇਰ ਰਾਤ ਨੂੰ ਕਥਾ ਪ੍ਰਵਾਹ ਅਤੇ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ | ਧਾਰਮਿਕ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਡਾ. ਜਤਿੰਦਰ ਸਿੰਘ, ਭਾਈ ਓਾਕਾਰ ਸਿੰਘ, ਭਾਈ ਤੇਜੇਸਵਰ ਸਿੰਘ, ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਆਦਿ ਨੇ ਲਗਾਤਾਰ ਚੱਲੇ ਇਨ੍ਹਾਂ ਸਮਾਗਮਾਂ ਵਿਚ ਪੁੱਜੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜਨਮ ਅਸਥਾਨ ਗੁਰੂ ਕੇ ਮਹਿਲ ਹੋਇਆ ਅਤੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਆਪਣੀ ਸ਼ਹਾਦਤ ਦਿੱਤੀ | ਗੁਰੂ ਸਾਹਿਬ ਨੇ ਆਪਣੇ ਜੀਵਨ ਦੌਰਾਨ ਗੁਰਬਾਣੀ ਦੀ ਰਚਨਾ ਕੀਤੀ, ਜਿਸ ਵਿਚ ਮਨੁੱਖ ਨੂੰ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ ਤਾਂ ਜੋ ਮਨੁੱਖ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਬਤੀਤ ਕਰ ਸਕੇ | ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਉਦੇਸ਼ ਤੋਂ ਸਿੱਖਣ 'ਤੇ ਜ਼ੋਰ ਦਿੱਤਾ |
ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰ ਪੁੱਜੀ ਸੰਗਤ ਵਲੋਂ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਗਿਆਨੀ ਫੁਲਾ ਸਿੰਘ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ ਚੱਪੜ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਸਾਂਸਦ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸ੍ਰੀ ਗੁਰੂ ਤੇਗ਼ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ ਅਤੇ ਅਹੁਦੇਦਾਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਕੰਵਲਜੀਤ ਸਿੰਘ ਗੋਨਾ, ਤਰਲੋਕ ਸਿੰਘ ਤੋਰਾ, ਸਿਮਰਨ ਸਿੰਘ ਗਰੇਵਾਲ, ਕੇ.ਕੇ. ਸਹਿਗਲ, ਅਕਾਊਾਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਰਜਨੀਸ਼ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜ, ਜਸਵੀਰ ਸਿੰਘ, ਭਾਈ ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਵਿਚ ਇੰਸ. ਦਲਜੀਤ ਸਿੰਘ, ਤਰਸੇਮ ਸਿੰਘ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਸੰਕਟ ਦੇ ਸਮੇਂ ਅਕਾਲੀ ਦਲ ਵਲੋਂ ਪਹਿਰੇਦਾਰ ਬਣਨ ਦਾ ਫੈਸਲਾ ਸ਼ਲਾਘਾਯੋਗ-ਤੇਜਿੰਦਰਪਾਲ ਸਿੰਘ ਸੰਧੂ ਅਗਲੀ ਖ਼ਬਰ ਸੁਖਵਿੰਦਰ ਕੰਬੋਜ ਦੀ ਕਾਵਿ ਪੁਸਤਕ 'ਮਹਿਕ ਹਵਾ ਤੇ ਬੱਦਲ' 'ਤੇ ਵਿਚਾਰ ਚਰਚਾ ਕਰਵਾਈ
Ad Position 24