29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੀਤਾ ਪ੍ਰਦਰਸ਼ਨ-ਸਾਂਝਾ ਅਧਿਆਪਕ ਮੋਰਚਾ ਪੰਜਾਬ

Ad Position 21
No active advertisement
ਅਜੀਤ ਡੈਸਕ 09-04-2026
ਪਟਿਆਲਾ, 8 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਵਲੋਂ ਵਾਅਦਾ ਖ਼ਿਲਾਫ਼ੀ ਕਰਨ 'ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਗੁਰੂ, ਮਨੋਜ ਘਈ, ਜਗਦੀਪ ਸਿੰਘ ਆਗੂਆਂ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸੰਬੰਧੀ ਪੰਜਾਬ ਵਿਧਾਨ ਸਭਾ ਵਿਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ | ਜਿਹੜਾ ਕਿ ਹੁਣ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ ਵਿਚ ਟੈੱਟ ਸੰਬੰਧੀ ਕੋਈ ਚਰਚਾ ਨਾ ਕਰਨ ਕਾਰਨ ਕੀਤੇ ਵਾਅਦਿਆਂ ਨੂੰ ਤੋੜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਾ ਹੀ ਟੈੱਟ ਦੇ ਖ਼ਿਲਾਫ਼ ਕੋਈ ਰਿਵਿਊ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਖਲ ਕੀਤੀ ਗਈ ਹੈ ਜਿਸ ਦੀ ਆਗੂਆਂ ਵਲੋਂ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਗੈਰ ਵਿੱਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ | ਇਸ ਮੌਕੇ ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਮਨਦੀਪ ਸਿੰਘ ਕਾਲੇਕੇ, ਜਗਦੀਪ ਸਿੰਘ, ਜਗਜੀਤ ਸਿੰਘ, ਚਮਕੌਰ ਸਿੰਘ ,ਪ੍ਰਵੀਨ ਕੁਮਾਰ ਸ਼ਰਮਾ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਧਨੇਠਾ, ਹਰਵਿੰਦਰ ਸਿੰਘ ਪਹਾੜਪੁਰ, ਸੁਖਦੀਪ ਸਿੰਘ ਮਠਾੜੂ, ਗੁਰਵਿੰਦਰ ਸਿੰਘ ਗਹੀਰ, ਸੁਧੀਰ ਕੁਮਾਰ ਸਾਥੀ, ਗੁਰਜੀਤ ਸਿੰਘ, ਕਰਮਜੀਤ ਸਿੰਘ ਆਦਿ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਨਰਸਾਂ ਵਲੋਂ ਰਾਜਿੰਦਰਾ ਹਸਪਤਾਲ ਤੋਂ ਫੁਆਰਾ ਚੌਂਕ ਤਕ ਕੀਤਾ ਸ਼ਾਂਤਮਈ ਰੋਸ ਮਾਰਚ ਅਗਲੀ ਖ਼ਬਰ ਸੁਨਿਆਰੇ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੀ ਚਾਂਦੀ ਦੀਆਂ ਮੂਰਤੀਆਂ ਤੇ ਗਹਿਣੇ ਚੋਰੀ
Ad Position 24