29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਰਸਾਂ ਵਲੋਂ ਰਾਜਿੰਦਰਾ ਹਸਪਤਾਲ ਤੋਂ ਫੁਆਰਾ ਚੌਂਕ ਤਕ ਕੀਤਾ ਸ਼ਾਂਤਮਈ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 09-04-2026
ਪਟਿਆਲਾ, 8 ਅਪ੍ਰੈਲ (ਮਨਦੀਪ ਸਿੰਘ ਖਰੌੜ)-ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਹੜਤਾਲੀ ਸਟਾਫ਼ ਨਰਸਿਜ ਵਲੋਂ ਅੱਜ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ ਗਿਆ | ਇਹ ਮਾਰਚ ਰਾਜਿੰਦਰਾ ਹਸਪਤਾਲ ਤੋਂ ਸ਼ੁਰੂ ਹੋ ਕੇ ਫੁਆਰਾ ਚੌਂਕ ਤੱਕ ਗਿਆ | ਮਾਰਚ ਦੌਰਾਨ ਨਰਸਿੰਗ ਕੇਡਰ ਨੇ ਹੱਥਾਂ ਵਿਚ ਬੈਨਰ ਫੜ ਕੇ ਆਮ ਜਨਤਾ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਉਨ੍ਹਾਂ ਦੀ ਆਵਾਜ਼ ਘਰ-ਘਰ ਤੱਕ ਪਹੁੰਚੇ | ਯੂਨਾਈਟਿਡ ਨਰਸਿਜ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਮਨਜੀਤ ਸਿੰਘ ਗਿੱਲ ਵਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸਟਾਫ਼ ਨਰਸਿਜ ਦੀ ਮੰਗ ਦਾ ਹੱਲ ਜਲਦ ਤੋਂ ਜਲਦ ਕੱਢਿਆ ਜਾਵੇ ਤਾਂ ਜੋ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਸੁਚੱਜੇ ਢੰਗ ਦੇ ਨਾਲ ਬਹਾਲ ਕੀਤਾ ਜਾ ਸਕੇ | ਪ੍ਰਧਾਨ ਰਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਟਾਫ਼ ਨਰਸਿਜ ਵਲੋਂ ਆਪਣੀ 4600 ਗ੍ਰੇਡ ਪੇ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ 14ਵਾਂ ਦਿਨ ਹੋ ਗਿਆ ਹੈ | ਇਹ ਹੜਤਾਲ ਪੰਜਾਬ ਦੇ ਤਿੰਨਾਂ ਸਰਕਾਰੀ ਮੈਡੀਕਲ ਕਾਲਜਾਂ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ, ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਏਮਜ਼ ਮੋਹਾਲੀ 'ਚ ਸੱਤਵੇਂ ਪੇ ਸਕੇਲ ਅਧੀਨ ਭਰਤੀ ਹੋਈਆਂ ਸਟਾਫ਼ ਨਰਸਿਜ਼ ਵਲੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨਰਸਿੰਗ ਸਟਾਫ਼ ਦੀ ਹੋਈ ਭਾਰੀ ਕਮੀ ਦੇ ਦੌਰਾਨ ਹਸਪਤਾਲ ਦੀ ਮੈਨੇਜਮੈਂਟ ਵਲੋਂ ਨਰਸਿੰਗ ਸਟਾਫ਼ ਨੂੰ ਸਮਰਥਨ ਦੇਣ ਦੀ ਬਜਾਏ ਵਿਦਿਆਰਥੀਆਂ ਦੀ ਗਿਣਤੀ ਵਧਾਈ ਜਾ ਰਹੀ ਹੈ ਜੋ ਕਿ ਸਟਾਫ਼ ਨਰਸਿਜ਼ ਦੀ ਦੇਖ-ਰੇਖ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਕਰ ਸਕਦੇ ਹਨ ਪਰੰਤੂ ਸਰਕਾਰ ਵਲੋਂ ਹਾਲੇ ਤੱਕ ਕੋਈ ਵੀ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਵੀ ਅੱਜ ਤੱਕ ਇਕ ਵਾਰ ਵੀ ਹੜਤਾਲੀ ਨਰਸਿਜ਼ ਦੀਆਂ ਮੰਗਾਂ ਸੁਣਨ ਜਾਂ ਉਨ੍ਹਾਂ ਨੂੰ ਹੱਲ ਦਾ ਭਰੋਸਾ ਦੇਣ ਲਈ ਮੌਕੇ 'ਤੇ ਨਹੀਂ ਪਹੁੰਚੇ | ਉਨ੍ਹਾਂ ਕਿਹਾ ਕਿ ਸਟਾਫ਼ ਨਰਸਿਜ ਦੀ ਹੜਤਾਲ ਕਾਰਨ ਹਸਪਤਾਲਾਂ ਦੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਆਮ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਫ਼ਸਲ 'ਤੇ ਕੁਦਰਤ ਦੀ ਕਰੋਪੀ ਦਾ ਫਿਰਿਆ ਪਾਣੀ ਅਗਲੀ ਖ਼ਬਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੀਤਾ ਪ੍ਰਦਰਸ਼ਨ-ਸਾਂਝਾ ਅਧਿਆਪਕ ਮੋਰਚਾ ਪੰਜਾਬ
Ad Position 24