29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੇ-ਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਸੂਤੇ ਸਾਹ, ਫ਼ਸਲ ਦਾ ਝਾੜ ਘੱਟ ਹੋਣ ਦੇ ਨਾਲ-ਨਾਲ ਕਣਕ ਦਾ ਦਾਣਾ ਵੀ ਹੋਇਆ ਮਾਜੂ

Ad Position 21
No active advertisement
ਅਜੀਤ ਡੈਸਕ 09-04-2026
ਨਾਭਾ, 8 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜਿੱਥੇ ਭਾਰੀ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਵੀ ਹੋ ਰਹੀ ਹੈ, ਇਸ ਬੇ-ਮੌਸਮੀ ਮੀਂਹ ਤੇ ਗੜੇਮਾਰੀ ਨੇ ਅੰਨਦਾਤਾ ਕਿਸਾਨ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ | ਪਿਛਲੀ ਦੇਰ ਰਾਤ ਨਾਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਧਰਤੀ 'ਤੇ ਵਿੱਛ ਗਈ ਹੈ | ਜਿਸ ਕਰਕੇ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਘੱਟ ਹੋਣ ਦਾ ਕਿਸਾਨਾਂ ਵਲੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਉੱਥੇ ਕਿਸਾਨਾਂ ਨੂੰ ਕਣਕ ਦਾ ਦਾਣਾ ਵੀ ਮਾਜੂ ਹੋਣ ਦਾ ਡਰ ਸਤਾ ਰਿਹਾ ਹੈ | ਪਿੰਡ ਦੁਲੱਦੀ ਦੇ ਕਿਸਾਨ ਸੁਖਚੈਨ ਸਿੰਘ ਅਤੇ ਕਮਲਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਸੀ ਜੋ ਕਿ ਪਿਛਲੀ ਦੇਰ ਰਾਤ ਪਏ ਭਾਰੀ ਮੀਂਹ ਅਤੇ ਚੱਲੀ ਤੇਜ਼ ਹਵਾ ਕਾਰਨ ਧਰਤੀ ਦੇ ਵਿੱਛ ਗਈ ਹੈ | ਜਿਸ ਕਰਕੇ ਉਨ੍ਹਾਂ ਨੂੰ ਡਰ ਸਤਾ ਰਿਹਾ ਹੈ ਕਿ ਉਨ੍ਹਾਂ ਦੀ ਕਣਕ ਦੀ ਫ਼ਸਲ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਠੇਕੇ' ਤੇ ਜ਼ਮੀਨ ਲੈ ਕੇ ਕਣਕ ਦੀ ਬਜਾਈ ਕੀਤੀ ਹੈ ਉਨ੍ਹਾਂ ਦੇ ਇਨ੍ਹਾਂ ਹਾਲਤਾਂ 'ਚ ਕੁਝ ਵੀ ਪੱਲੇ ਨਹੀਂ ਪੈਣਾ, ਜਿਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦੀ ਹੀ ਉਨ੍ਹਾਂ ਦੀ ਬਾਂਹ ਫੜੇ ਅਤੇ ਯੋਗ ਮੁਆਵਜ਼ੇ ਦਾ ਐਲਾਨ ਕਰੇ | ਕਿਸਾਨਾਂ ਨੇ ਕਿਹਾ ਕਿ ਪਿਛਲੀ ਦੇਰ ਰਾਤ ਤਾਂ ਜੋ ਮੀਂਹ ਪਿਆ ਹੈ ਉਸ ਨਾਲ ਤਾਂ ਹਾਲੇ ਥੋੜਾ ਹੀ ਨੁਕਸਾਨ ਹੋਇਆ ਹੈ | ਜਿਸ ਤਰ੍ਹਾਂ ਦਿਨੋਂ-ਦਿਨ ਮੌਸਮ ਬਦਲ ਰਿਹਾ ਹੈ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ਾਇਦ ਉਨ੍ਹਾਂ ਦੇ ਪੱਲੇ ਤੂੜੀ ਵੀ ਨਾ ਪਵੇ | ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦਾ ਤਾਂ ਹੁਣ ਰੱਬ ਹੀ ਰਾਖਾ ਹੈ ਕਿਉਂ ਜੋ ਹੁਣ ਤਾਂ ਰੱਬ ਨੂੰ ਹੀ ਪਤਾ ਹੈ ਕਿ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਕਿਵੇਂ ਤੇ ਕਿੰਨਾ ਹਾਲਾਤਾਂ ਵਿਚ ਘਰ ਤੱਕ ਪਹੁੰਚੇਗੀ, ਇਹ ਤਾਂ ਆਉਣ ਵਾਲੇ ਦਿਨ ਹੀ ਦੱਸਣਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਾਭਾ ਨੇ ਸ਼ਾਹਪੁਰ ਵਾਸੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਕਿਸਾਨਾਂ ਦੀ ਫ਼ਸਲ 'ਤੇ ਕੁਦਰਤ ਦੀ ਕਰੋਪੀ ਦਾ ਫਿਰਿਆ ਪਾਣੀ
Ad Position 24