29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਧਾਇਕ ਨਾਭਾ ਨੇ ਸ਼ਾਹਪੁਰ ਵਾਸੀਆਂ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 09-04-2026
ਭਾਦਸੋਂ, 8 ਅਪੈ੍ਰਲ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਸ਼ਾਹਪੁਰ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਆਪ ਸਰਕਾਰ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਹਲਕੇ ਦੇ ਪਿੰਡਾਂ ਨੂੰ ਸਟਰੀਟ ਲਾਈਟਾਂ, ਕੂੜੇ ਦੇ ਨਿਪਟਾਰੇ ਲਈ ਪ੍ਰਬੰਧਨ, ਮਿਆਰੀ ਸਿੱਖਿਆ ਦਾ ਪ੍ਰਬੰਧ, ਖੇਡ ਸਟੇਡੀਅਮ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀਆਂ ਤੇ ਅਕਾਲੀਆਂ ਨੇ ਪੰਜਾਬ ਨੂੰ ਪਛਾੜਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ | ਇਸ ਕਰਕੇ ਸੂਬੇ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੂੰਹ ਨਹੀਂ ਲਾਉਣਗੇ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ 2027 'ਚ ਆਪ ਮੁੜ ਤੋਂ ਆਵੇਗੀ ਕਰੇਗੀ | ਇਸ ਮੌਕੇ ਨਿਰਲੇਪ ਸਿੰਘ ਗੋਲਡੀ, ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ਰੁਪਿੰਦਰ ਸਿੰਘ ਜਠੌਲ, ਹਰਬੀਰ ਸਿੰਘ ਪੰਚ, ਨੰਬਰਦਾਰ ਭਜਨ ਸਿੰਘ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਸਰਪੰਚ ਸੁਖਜਿੰਦਰ ਸਿੰਘ ਟੌਹੜਾ, ਰਾਜਿੰਦਰ ਸਿੰਘ ਬਿੱਟੂ, ਨਰੰਗ ਸਿੰਘ, ਹਰਜਿੰਦਰ ਸਿੰਘ ਹੈਪੀ, ਸ਼ਿਵਰਾਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੂੰਗੋ ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬੇ-ਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਸੂਤੇ ਸਾਹ, ਫ਼ਸਲ ਦਾ ਝਾੜ ਘੱਟ ਹੋਣ ਦੇ ਨਾਲ-ਨਾਲ ਕਣਕ ਦਾ ਦਾਣਾ ਵੀ ਹੋਇਆ ਮਾਜੂ
Ad Position 24