29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

'ਈਟ ਰਾਈਟ ਮੇਲਾ-2026' 9 ਨੂੰ

Ad Position 21
No active advertisement
ਅਜੀਤ ਡੈਸਕ 09-04-2026
ਪਟਿਆਲਾ, 8 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਖੁਰਾਕ ਤੇ ਡਰੱਗਜ਼ ਪ੍ਰਸ਼ਾਸਨ ਪੰਜਾਬ ਦੇ ਸਹਿਯੋਗ ਨਾਲ 9 ਅਪ੍ਰੈਲ ਨੂੰ ਬਹਾਵਲਪੁਰ ਪੈਲੇਸ ਵਿਖੇ “ਈਟ ਰਾਈਟ ਮੇਲਾ-2026 ਕਰਵਾਇਆ ਜਾ ਰਿਹਾ ਹੈ¢ ਇਹ ਮੇਲਾ ਸਵੇਰੇ 10 ਵਜੇ ਸ਼ੁਰੂ ਹੋ ਕੇ ਦਿਨ ਭਰ ਜਾਰੀ ਰਹੇਗਾ¢ ਇਸ ਬਾਰੇ ਜਾਣਕਾਰੀ ਦਿੰਦਿਆਂ ਮੇਲੇ ਦੇ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕÏਰ ਸੇਖੋਂ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ¢ ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਲੋਕਾਂ ਨੂੰ ਮੂਲ ਅਨਾਜਾਂ (ਮਿਲੇਟਸ) ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿਚ ਇਨ੍ਹਾਂ ਅਨਾਜਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਲੋਕ ਬਿਮਾਰੀਆਂ ਤੋਂ ਬਚ ਕੇ ਤੰਦਰੁਸਤ ਜੀਵਨ ਜੀ ਸਕਣ¢ ਉਨ੍ਹਾਂ ਹੋਰ ਕਿਹਾ ਕਿ ਅੱਜ-ਕੱਲ੍ਹ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ, ਇਸ ਲਈ ਇਹ ਮੇਲਾ ਲੋਕਾਂ ਨੂੰ ਸਹੀ ਤੇ ਪÏਸ਼ਟਿਕ ਖੁਰਾਕ ਬਾਰੇ ਜਾਣਕਾਰੀ ਦੇਣ ਲਈ ਇਕ ਵੱਡਾ ਉਪਰਾਲਾ ਹੈ¢ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਗੁਰਪ੍ਰੀਤ ਕੌਰ ਅਤੇ ਖੁਰਾਕ ਸੁਰੱਖਿਆ ਅਧਿਕਾਰੀ ਗÏਰਵ ਕੁਮਾਰ, ਤਰੁਣ ਬਾਂਸਲ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਨੁੱਕੜ ਨਾਟਕਾਂ ਰਾਹੀਂ ਸਿਹਤ ਸੰਬੰਧੀ ਸੁਨੇਹੇ ਦਿੱਤੇ ਜਾਣਗੇ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਮੰਨੋਰੰਜਨ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਮੇਲੇ ਵਿਚ ਪਟਿਆਲਾ ਦੇ ਪ੍ਰਸਿੱਧ ਭੋਜਨਾਂ ਦੇ ਸਟਾਲ ਲਗਾਏ ਜਾਣਗੇ, ਜਿੱਥੇ ਸਾਫ-ਸੁਥਰਾ ਅਤੇ ਸਿਹਤਮੰਦ ਖਾਣਾ ਉਪਲੱਬਧ ਹੋਵੇਗਾ¢ ਇਸ ਤੋਂ ਇਲਾਵਾ ਚੱਲਦੀ ਫਿਰਦੀ ਖੁਰਾਕ ਜਾਂਚ ਪ੍ਰਦਰਸ਼ਨੀ, ਮੂਲ ਅਨਾਜਾਂ ਨਾਲ ਸੰਬੰਧਤ ਵਿਸ਼ੇਸ਼ ਸਟਾਲਾਂ ਅਤੇ ਹੋਰ ਕਈ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ¢ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮੇਲੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਇਹ ਮੇਲਾ ਲੋਕਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਸਮਾਜ ਵਿੱਚ ਸਹੀ ਖੁਰਾਕ ਬਾਰੇ ਜਾਗਰੂਕਤਾ ਫੈਲਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ¢
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਐਡਵੋਕੇਟ ਰੂਬਲ ਚਹਿਲ ਨੂੰ ਦਿੱਤਾ ਥਾਪੜਾ ਅਗਲੀ ਖ਼ਬਰ ਨਗਰ ਕੌਂਸਲ ਦਾ ਕਾਰਜਕਾਲ ਪੂਰਾ ਹੋਣ 'ਤੇ ਪ੍ਰਧਾਨ ਅਤੇ ਕੌਂਸਲਰਾਂ ਦਾ ਕੀਤਾ ਸਨਮਾਨ
Ad Position 24