ਭਾਦਸੋਂ, 8 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਿੱਜੀ ਸਲਾਹਕਾਰ ਸਵ. ਹਰਮੇਸ਼ ਸਿੰਘ ਚਹਿਲ ਦੇ ਪੁੱਤਰ ਐਡਵੋਕੇਟ ਜਗਜੀਤ ਸਿੰਘ ਰੂਬਲ ਚਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਗ੍ਰਹਿ ਵਿਖੇ ਥਾਪੜਾ ਦਿੰਦਿਆਂ ਰੂਬਲ ਚਹਿਲ ਨੂੰ ਪਾਰਟੀ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਅਸ਼ੀਰਵਾਦ ਦਿੱਤਾ | ਇੱਥੇ ਇਹ ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ. ਬਾਦਲ ਵਲੋਂ ਟਕਸਾਲੀ ਪਰਿਵਾਰਾਂ ਨੂੰ ਵੱਡੇ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਐਡਵੋਕੇਟ ਰੂਬਲ ਚਹਿਲ ਨੂੰ ਵਿਧਾਨ ਸਭਾ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਪਾਰਟੀ ਲਈ ਕੰਮ ਕਰਨ ਲਈ ਆਖਿਆ | ਇਸ ਤੋਂ ਇਲਾਵਾ ਐਡਵੋਕੇਟ ਰੂਬਲ ਚਹਿਲ ਨੇ ਸੁਖਬੀਰ ਸਿੰਘ ਬਾਦਲ ਨੂੰ ਯਕੀਨ ਦਿਵਾਇਆ ਕਿ ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ 2027 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕਰਕੇ ਪਾਰਟੀ ਲਈ ਦਿਨ-ਰਾਤ ਕੰਮ ਕਰਨਗੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਡੱਡੀ ਚਹਿਲ, ਨੰਬਰਦਾਰ ਕੁਲਵਿੰਦਰ ਸਿੰਘ ਕਿੰਦੂ ਯੂਥ ਆਗੂ, ਨੰਬਰਦਾਰ ਅਮਨ, ਰਾਜਵਿੰਦਰ ਸਿੰਘ ਰਾਜੀ, ਯੂਥ ਆਗੂ ਕਰਨਵੀਰ ਸਿੰਘ ਤੇ ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |