27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਦੇਵੀਗੜ੍ਹ ਤੇ ਦੁਧਨਸਾਧਾਂ ਮੰਡੀਆਂ 'ਚ ਕਣਕ ਦੀ ਖ਼ਰੀਦ ਦੀ ਸ਼ੁਰੂਆਤ

Ad Position 21
No active advertisement
ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨਾਲ ਹਨ ਸਿਮਰਜੀਤ ਸਿੰਘ ਸੋਹਲ ਅਤੇ ਭੁਪਿੰਦਰ ਸਿੰਘ ਪ੍ਰਧਾਨ | ਅਜੀਤ ਤਸਵੀਰ <br/> 10-04-2026
ਦੇਵੀਗੜ੍ਹ, 9 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਵਾਅਦਿਆਂ ਨੂੰ ਅਮਲ ਵਿਚ ਲਿਆਉਂਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਦੇਵੀਗੜ੍ਹ ਅਤੇ ਦੁਧਨਸਾਧਾਂ ਅਨਾਜ ਮੰਡੀਆਂ ਵਿਚ ਪਹੁੰਚ ਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨੇ ਮੰਡੀ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਖਰੀਦ ਸ਼ੁਰੂ ਹੋਣ ਤੇ ਵਧਾਈ ਦਿੱਤੀ | ਇਸ ਮੌਕੇ ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਵੇਦ ਪ੍ਰਕਾਸ਼ ਪ੍ਰਧਾਨ ਅਨਾਜ ਮੰਡੀ ਦੇਵੀਗੜ੍ਹ, ਰਾਜਵਿੰਦਰ ਸਿੰਘ ਹਡਾਣਾ ਚੇਅਰਮੈਨ ਅਨਾਜ ਮੰਡੀ ਦੇਵੀਗੜ੍ਹ, ਭੁਪਿੰਦਰ ਸਿੰਘ ਪ੍ਰਧਾਨ ਅਨਾਜ ਮੰਡੀ ਦੁਧਨਸਾਧਾਂ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ, ਸੁਰਿੰਦਰ ਸਿੰਘ ਲੇਹਲਾਂ ਚੇਅਰਮੈਨ ਆੜ੍ਹਤੀ ਐਸੋਸੀਏਸ਼ਨ ਦੁਧਨਸਾਧਾਂ, ਸਿਮਰਨਜੀਤ ਸਿੰਘ ਸੋਹਲ ਵਾਈਸ ਚੇਅਰਮੈਨ ਬਲਾਕ ਸੰਮਤੀ, ਏ ਐਫ ਐਸ ਓ ਪਨਗ੍ਰੇਨ ਵਿਵੇਕ ਸਿੰਗਲਾ, ਅਸ਼ੋਕ ਕੁਮਾਰ ਸਕੱਤਰ, ਵਿਕਾਸ ਸ਼ਰਮਾ ਇੰਸਪੈਕਟਰ ਮਾਰਕਫੈਡ, ਗੁਰਪ੍ਰੀਤ ਸਿੰਘ ਇੰਸਪੈਕਟਰ ਪਨਗਰੇਨ, ਭੁਪਿੰਦਰ ਸਿੰਘ, ਆੜ੍ਹਤੀ ਅੰਕਿਤ ਬਾਂਸਲ, ਅਮਿਤ ਕੁਮਾਰ, ਸੰਦੀਪ ਸਿੰਗਲਾ, ਗੁਰਚਰਨ ਸਿੰਘ, ਧਰਮਪਾਲ ਸਿੰਗਲਾ, ਸੁਖਵਿੰਦਰ ਸਿੰਘ ਆੜ੍ਹਤੀ, ਗਨੇਸ਼ੀ ਲਾਲ, ਪੂਰਨ ਚੰਦ, ਸ੍ਰੀ ਰਾਮ, ਜਗਦੀਸ਼ ਕੁਮਾਰ, ਅਤੇ ਹੋਰ ਪਤਵੰਤੇ ਲੋਕ ਮੌਜੂਦ ਸਨ | ਰਣਜੋਧ ਸਿੰਘ ਹਡਾਣਾ ਨੇ ਦੋਵੇਂ ਮੰਡੀਆਂ ਵਿਚ ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਸਲ ਲਿਆਉਣ ਤੋਂ ਲੈ ਕੇ ਚੁਕਾਈ ਤੱਕ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ | ਉਨ੍ਹਾਂ ਪੀਣ ਵਾਲੇ ਪਾਣੀ, ਬਿਜਲੀ, ਸਫਾਈ ਅਤੇ ਬੈਠਣ ਦੀਆਂ ਸੁਵਿਧਾਵਾਂ ਦੀ ਖ਼ੁਦ ਜਾਂਚ ਕੀਤੀ ਅਤੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਮਿਹਨਤ ਦੀ ਕਦਰ ਕਰਦੀ ਹੈ ਅਤੇ ਹਰ ਦਾਣੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਮਾਰਕੀਟ ਕਮੇਟੀ, ਪਨਗਰੇਨ ਅਤੇ ਮਾਰਕਫੈਡ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਖ਼ਰੀਦ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ | ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਸਖ਼ਤ ਨਿਰਦੇਸ਼ਾਂ ਤਹਿਤ ਕਿਸਾਨਾਂ ਦੇ ਖਾਤਿਆਂ ਵਿਚ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਕੱਲ੍ਹ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਅਗਲੀ ਖ਼ਬਰ ਵੀਹ ਵਰਿ੍ਹਆਂ ਤੋਂ ਅਲੀਵਾਲ ਸਟੇਡੀਅਮ ਖਿਡਾਰੀਆਂ ਲਈ ਵਰਦਾਨ, ਪਰ ਖੇਡ ਵਿਭਾਗ ਨਾ ਪੁੱਛੇ ਬਾਤ
Ad Position 24