ਨਾਭਾ, 9 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਨ੍ਹਾਂ ਸਰਗਰਮੀਆਂ ਵਿਚ ਵਾਧਾ ਕਰਦੇ ਹੋਏ ਕਾਂਗਰਸ ਵਲੋਂ ਚਰਨਜੀਤ ਕੌਰ ਬੌੜਾ ਖ਼ੁਰਦ ਨੂੰ ਨਾਭਾ ਦਿਹਾਤੀ ਦੀ ਮਹਿਲਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਚਰਨਜੀਤ ਕੌਰ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਹਿਲਾਵਾਂ ਨੂੰ ਉਨ੍ਹਾਂ ਦਾ ਬਣਦਾ ਮਾਨ ਸਨਮਾਨ ਦਿੱਤਾ ਹੈ ਅਤੇ ਕਾਂਗਰਸ ਦੇ ਰਾਜ ਦੌਰਾਨ ਹੀ ਮਹਿਲਾਵਾਂ ਨੂੰ ਉੱਚ ਅਹੁਦਿਆਂ ਤੇ ਬਿਰਾਜਮਾਨ ਕੀਤਾ ਗਿਆ ਸੀ | ਉਨ੍ਹਾਂ ਸਮੂਹ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਇਕ ਜੁਗਤ ਨਾਲ ਕੰਮ ਕਰਨ ਕਿਉਂ ਜੋ ਪੰਜਾਬ ਦੇ ਲੋਕ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦੇਖਣ ਲਈ ਹੁਣੇ ਤੋਂ ਉਤਾਵਲੇ ਹਨ | ਇਸ ਮੌਕੇ ਚਰਨਜੀਤ ਕੌਰ ਬੌੜਾ ਖ਼ੁਰਦ ਨਵ-ਨਿਯੁਕਤ ਮਹਿਲਾ ਬਲਾਕ ਪ੍ਰਧਾਨ ਦਿਹਾਤੀ ਨਾਭਾ, ਸਾਬਕਾ ਸਰਪੰਚ ਸਵਰਨ ਸਿੰਘ ਰਾਮਗੜ੍ਹ, ਪ੍ਰਧਾਨ ਹਰਪਾਲ ਸਿੰਘ ਬਿਨਾਂ ਹੇੜੀ, ਗੁਰਮੀਤ ਸਿੰਘ ਥੂਹੀ, ਮੋਹਨ ਸਿੰਘ ਬਿਨਾਂਹੇੜੀ, ਹਾਕਮ ਸਿੰਘ, ਚਰਨਜੀਤ ਬਾਤਿਸ਼, ਰਾਜ ਸਿੰਘ ਥੂਹੀ ਆਦਿ ਪਾਰਟੀ ਵਰਕਰ ਤੇ ਪਿੰਡ ਵਾਸੀ ਮੌਜੂਦ