ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ 'ਚ ਰਾਜਪੁਰਾ ਵਿਖੇ ਮਹਾਨ ਨਗਰ ਕੀਰਤਨ 12 ਅਪ੍ਰੈਲ ਨੂੰ ਸਜਾਇਆ ਜਾਵੇਗਾ | ਇਸ ਸੰਬੰਧੀ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਲਾਬ ਨਗਰ ਰਾਜਪੁਰਾ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਸਾਜਨਾ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਨੂੰ ਸਵੇਰੇ 10 ਵਜੇ ਮਹਾਨ ਨਗਰ ਕੀਰਤਨ ਸਜਾਏ ਜਾਣਗੇ | ਜੋ ਕਿ ਸ਼ਹਿਰ ਦੇ ਮੁਖ ਬਾਜ਼ਾਰਾਂ ਅਤੇ ਕਾਲੋਨੀਆਂ 'ਚ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ਼ਾਮ ਨੂੰ ਸੰਪੰਨ ਹੋਵੇਗਾ | ਇਸ ਤੋਂ ਉਪਰੰਤ 14 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਜਾਣਗੇ ਅਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ | ਜਿਸ ਵਿਚ ਰਾਗੀ, ਢਾਡੀ ਸਿੰਘਾਂ ਦੇ ਜਥੇ ਅਤੇ ਬੀਬੀਆਂ ਦੇ ਜਥੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨਗੇ |