27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਲਾਲ ਸਿੰਘ ਦੇ ਪਰਿਵਾਰ ਨਾਲ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 10-04-2026
ਪਟਿਆਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਿਨਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਡੂੰਘਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਲਾਲ ਸਿੰਘ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ. ਲਾਲ ਸਿੰਘ ਸਿਆਸਤ ਦੇ ਅਜਿਹੇ ਮਜ਼ਬੂਤ ਥੰਮ੍ਹ ਅਤੇ ਮਿਸਾਲੀ ਆਗੂ ਸਨ, ਜਿਨ੍ਹਾਂ ਨੇ ਲੰਮੇ ਸਮੇਂ ਤੱਕ ਜਨਸੇਵਾ ਰਾਹੀਂ ਆਪਣੀ ਵੱਖਰੀ ਪਛਾਣ ਬਣਾਈ | ਉਨ੍ਹਾਂ ਕਿਹਾ ਕਿ ਲਾਲ ਸਿੰਘ ਨੇ ਹਮੇਸ਼ਾ ਸਿਆਸਤ ਨੂੰ ਸੇਵਾ ਦੇ ਰੂਪ ਵਿਚ ਨਿਭਾਇਆ ਅਤੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਲਾਲ ਸਿੰਘ ਦੇ ਦੇਹਾਂਤ ਨਾਲ ਸਿਰਫ਼ ਰਾਜਨੀਤਿਕ ਖੇਤਰ ਹੀ ਨਹੀਂ, ਸਗੋਂ ਸਮਾਜ ਨੂੰ ਵੀ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਦੌਰਾਨ ਉਨ੍ਹਾਂ ਨੇ ਲਾਲ ਸਿੰਘ ਦੇ ਪੁੱਤਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਲਾਲ ਸਿੰਘ ਹਮੇਸ਼ਾ ਲੋਕਾਂ ਦੇ ਦਿਲਾਂ ਵਿਚ ਜਿੳਾੂਦੇ ਰਹਿਣਗੇ | ਮਜੀਠੀਆ ਨੇ ਕਿਹਾ ਕਿ ਲਾਲ ਸਿੰਘ ਵਲੋਂ ਕੀਤੇ ਗਏ ਸਮਾਜਿਕ ਅਤੇ ਰਾਜਨੀਤਿਕ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ ਅਤੇ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਹੜਤਾਲ ਵਾਪਸ ਲੈਣਾ ਚੰਗਾ ਤੇ ਸ਼ਲਾਘਾਯੋਗ ਕਦਮ-ਕੁਲਵਿੰਦਰ ਸਿੰਘ ਅਰਨੋਂ ਅਗਲੀ ਖ਼ਬਰ ਡਾ. ਅਨਿਲ ਪਟਿਆਲਾ ਵਿਚ ਬਿਨਾਂ ਸਰਜਰੀ ਦੇ ਗੋਡਿਆਂ ਦੇ ਦਰਦ ਦਾ ਕਰਨਗੇ ਇਲਾਜ
Ad Position 24