ਨਾਭਾ, 9 ਅਪ੍ਰੈਲ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਖੇ ਸਥਿਤ ਗੁਰਦੁਆਰਾ ਟਿੱਬੀ ਸਾਹਿਬ ਵਿੱਚ ਖ਼ਾਲਸਾ ਸਿਰਜਣਾ ਦਿਵਸ (ਵਿਸਾਖੀ) ਦੇ ਸੁਭ ਦਿਹਾੜੇ ਮੌਕੇ 12, 13 ਅਤੇ 14 ਅਪ੍ਰੈਲ ਨੂੰ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਸੰਤ ਬਾਬਾ ਜੱਸਾ ਸਿੰਘ ਦੇ ਪਾਵਨ ਤੱਪ ਅਸਥਾਨ 'ਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਟਿੱਬੀ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਅਤੇ ਚੇਅਰਮੈਨ ਹਰਦਿਆਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ ਪੱਧਰ 'ਤੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ 12 ਅਪ੍ਰੈਲ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਪੰਥ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਬਲਬੀਰ ਸਿੰਘ ਪਾਰਸ ਆਪਣੀਆਂ ਬੀਰ ਰਸੀ ਢਾਡੀ ਵਾਰਾਂ ਅਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | 13 ਅਪ੍ਰੈਲ ਨੂੰ ਰਾਤ 7 ਤੋਂ 10 ਵਜੇ ਤੱਕ ਅਤੇ 14 ਅਪ੍ਰੈਲ ਨੂੰ ਸਵੇਰੇ 11 ਤੋਂ 1 ਵਜੇ ਤੱਕ ਬੀਬੀ ਮਨਪ੍ਰੀਤ ਕੌਰ ਸਮਾਣੇ ਵਾਲੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦਾ ਹਜ਼ੂਰੀ ਕੀਰਤਨੀ ਜਥਾ ਭਾਈ ਆਕਾਸ਼ਦੀਪ ਸਿੰਘ, ਭਾਈ ਹਰਵਿੰਦਰ ਸਿੰਘ ਹੈਡ ਗ੍ਰੰਥੀ ਅਤੇ ਭਾਈ ਮਨਪ੍ਰੀਤ