29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਦੇਵ ਮਾਨ ਨੇ ਨਾਭਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 11-04-2026
ਨਾਭਾ, 10 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸਥਾਨਕ ਨਵੀਂ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਉਪਰੰਤ ਕਿਸਾਨ ਵੀਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਧਾਇਕ ਦੇਵ ਮਾਨ ਨੇ ਸਫਲ ਸੀਜਨ ਦੀ ਵੀ ਕਾਮਨਾ ਕੀਤੀ | ਉਨਾਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਕਣਕ ਦੀ ਫ਼ਸਲ ਦੀ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ | ਉਨਾਂ ਕਿਹਾ ਕਿ ਕਿਸਾਨ ਭਰਾਵਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਅਨਾਜ ਮੰਡੀਆਂ 'ਚ ਕਿਸੇ ਵੀ ਤਰਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਮਾਨ ਸਰਕਾਰ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ | ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ-ਸੁੱਥਰੀ ਕਣਕ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੋਕੇ ਪ੍ਰਧਾਨ ਕਰਮਜੀਤ ਸਿੰਘ ਅਲਹੌਰਾਂ, ਆਪ ਯੂਥ ਵਿੰਗ ਸੂਬਾ ਉਪ ਪ੍ਰਧਾਨ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਚੇਅਰਮੈਨ ਦੀਪਾ ਰਾਮਗੜ, ਸੀਮਰਨ ਅੜਕ ਚੌਹਾਨ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ, ਦੀਪਕ ਕੁਮਾਰ ਦੀਪੀ ਅਗੌਲ,ਕਿ੍ਸ਼ਨ ਕੁਮਾਰ ਪੱਪਾ,ਅਨੂੰਜ਼ ਕੁਮਾਰ, ਗੁਰਮੀਤ ਸਿੰਘ ਦੁਲੱਦੀ, ਸ਼ੈਲੀ ਮਿੱਤਲ, ਸੁਭਾਸ਼ ਗਰਗ, ਅੰਮਿਤ ਕੁਮਾਰ ਸੈਕਟਰੀ ਮਾਰਕੀਟ ਕਮੇਟੀ,ਪਨਗ੍ਰੇਨ ਇੰਸਪੈਕਟਰ ਬਰਿੰਦਰ ਸਿੰਘ, ਸੁਖਚੈਨ ਸਿੰਘ ਪੂਨੀਆਂ ਇੰਸਪੈਕਟਰ ਪਨਸਪ, ਗੁਰਦੀਪ ਚੌਪੜਾ ਮੈਨੇਜਰ ਕੋਆਪਰੇਟਿਵ ਸੁਸਾਇਟੀ,ਅੰਮਿਤ ਜਿੰਦਲ ਇੰਸਪੈਕਟਰ ਵੇਅਰਹਾਊਸ, ਸਤਪਾਲ ਸਿੰਘ ਇੰਸਪੈਕਟਰ ਮਾਰਕਫੈੱਡ ਆਦਿ ਆੜਤੀਆ ਭਾਈਚਾਰਾ ਅਤੇ ਕਿਸਾਨ, ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗੀ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ-ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਗੱਡੀ 'ਤੇ ਫਾਇਰ ਕਰ ਕੇ ਹੋਏ ਫ਼ਰਾਰ
Ad Position 24