29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗੀ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ-ਗੁਰਮੀਤ ਸਿੰਘ ਖੁੱਡੀਆਂ

Ad Position 21
No active advertisement
ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੌੜ)-ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬਾ ਨਿਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਆਪਣੀਆਂ ਗਰੰਟੀਆਂ ਪੂਰੀਆਂ ਕਰਕੇ ਨਿਭਾਅ ਦਿੱਤੇ ਹਨ | ਖੇਤੀਬਾੜੀ ਮੰਤਰੀ ਖੁੱਡੀਆਂ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡ. ਹਰਪਾਲ ਜੁਨੇਜਾ ਵਲੋਂ ਆਮ ਲੋਕਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਮਹਾਰਾਣੀ ਕਲੱਬ ਵਿਖੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੀ ਜਨਤਾ ਨੂੰ ਮੁਫ਼ਤ ਮੈਡੀਕਲ ਸਹੂਲਤ ਦੇਣ ਲਈ ਸਿਹਤ ਯੋਜਨਾ ਦੇ ਕਾਰਡ ਬਣਾਉਣ ਸੰਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਰਾਜ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਮੈਡੀਕਲ ਸਹੂਲਤ ਦਿੱਤੀ ਜਾਵੇਗੀ | ਗੁਰਮੀਤ ਸਿੰਘ ਖੁੱਡੀਆਂ ਨੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦੇਣ ਲਈ 1 ਅਪ੍ਰੈਲ ਤੋਂ ਪਹਿਲਾਂ ਇਹ ਕੈਂਪ ਲਾਉਣ ਦੀ ਸ਼ੁਰੂਆਤ ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਨਾਭਾ ਰੋਡ ਵਿਖੇ ਕੀਤੀ ਗਈ ਸੀ | ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡ. ਹਰਪਾਲ ਜੁਨੇਜਾ ਨੇ ਦੱਸਿਆ ਕਿ ਇਹ ਕੈਂਪ ਲਗਾਤਾਰ 12 ਅਪ੍ਰੈਲ ਤੱਕ ਲਗਾਇਆ ਜਾਵੇਗਾ ਅਤੇ ਜਿੱਥੇ ਅਦਾਰੇ ਦੇ ਬਾਕੀ ਰਹਿੰਦੇ ਸਾਰੇ ਮੁਲਾਜ਼ਮਾਂ ਦੇ ਵੀ ਕਾਰਡ ਬਣਾਏ ਜਾਣਗੇ, ਉੱਥੇ ਹੀ ਆਮ ਲੋਕਾਂ ਲਈ ਵੀ ਇਹ ਕਾਰਡ ਬਣਾਏ ਜਾ ਰਹੇ ਹਨ | ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਸਹੂਲਤ ਦਾ ਲਾਭ ਪਟਿਆਲਾ ਵਾਸੀਆਂ ਨੂੰ ਦੇਣ ਲਈ ਇਹ ਤਿੰਨ ਦਿਨਾਂ ਕੈਂਪ ਮਹਾਰਾਣੀ ਤੇ ਜਿੰਮਖਾਨਾ ਕਲੱਬ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਅੱਜ ਉਦਘਾਟਨ ਖੇਤੀਬਾੜੀ ਮੰਤਰੀ ਨੇ ਕੀਤਾ ਹੈ | ਉਨ੍ਹਾਂ ਨੇ ਆਮ ਲੋਕਾਂ ਨੂੰ ਆਪਣੇ ਵੱਧ ਤੋਂ ਵੱਧ ਕਾਰਡ ਬਣਵਾ ਕੇ ਇਸ ਸਹੂਲਤ ਦਾ ਲਾਭ ਲੈਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਰਾਜ ਦੇ ਲੋਕਾਂ ਨੂੰ ਲਗਾਤਾਰ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਸੂਬਾ ਨਿਵਾਸੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪੂਰੇ ਖ਼ੁਸ਼ ਹਨ |
Ad Position 22
No active advertisement
ਪਿਛਲੀ ਖ਼ਬਰ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਾਭਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ <br/>
Ad Position 24