29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਫ਼ੀਲਖ਼ਾਨਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ

Ad Position 21
No active advertisement
ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਨੇਕ ਉਪਰਾਲੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਤਹਿਤ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ, ਸਟੇਟ ਅਵਾਰਡੀ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਦੀ ਅਗਵਾਈ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਚਿੱਤਰ ਦੀ ਪੇਂਟਿੰਗ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਸ਼ੇ੍ਰਣੀ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪ੍ਰੋਗਰਾਮ ਦੇ ਨੋਡਲ ਅਫ਼ਸਰ ਮਨੋਜ ਥਾਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਪ੍ਰੈਲ 2026 ਤੋਂ ਲੈ ਕੇ 2027 ਤੱਕ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿਚ ਮਨਾਉਣ ਸੰਬੰਧੀ ਮਹੀਨਾਵਾਰ ਵੱਖ-ਵੱਖ ਪ੍ਰੋਗਰਾਮ ਉਲੀਕੇ ਹਨ, ਜਿਸ ਵਿਚ ਪੰਜਾਬ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਆਦਿ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ ਦੀ ਸਹੁੰ ਚੁੱਕਣਾ, ਪੇਂਟਿੰਗ ਪ੍ਰਤੀਯੋਗਤਾ ਅਤੇ ਯਾਤਰਾਵਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਅਪ੍ਰੈਲ ਮਹੀਨੇ ਵਿਚ ਫ਼ੀਲਖ਼ਾਨਾ ਸਕੂਲ ਵਿਖੇ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਵਾਈ ਗਈ ਸੀ | ਅਪ੍ਰੈਲ ਮਹੀਨੇ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁੱਕੀ ਸੀ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਜਨੀਸ਼ ਗੁਪਤਾ ਨੇ ਦੱਸਿਆ ਕਿ ਫ਼ੀਲਖ਼ਾਨਾ ਸਕੂਲ ਵਲੋਂ ਸਰਕਾਰ ਦੇ ਨਿਰਦੇਸ਼ਾਂ ਤਹਿਤ ਜੋ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਲੜੀ ਤਹਿਤ ਸਕੂਲ ਵਿਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਇਹ ਕਮੇਟੀ ਸਰਕਾਰ ਵਲੋਂ ਜਾਰੀ ਕਲੰਡਰ ਤਹਿਤ ਪ੍ਰੋਗਰਾਮ ਕਰਵਾਉਣ ਦਾ ਪ੍ਰਬੰਧ ਕਰੇਗੀ | ਇਸ ਮੌਕੇ ਕਮੇਟੀ ਦੇ ਸਹਾਇਕ ਨੋਡਲ ਅਫ਼ਸਰ ਲੈਕਚਰਾਰ ਹਰਪ੍ਰੀਤ, ਮਨਦੀਪ ਕੌਰ, ਕਰਮਜੀਤ ਕੌਰ, ਨੀਤੂ, ਜਸਦੀਪ ਸਿੰਘ ਅਤੇ ਰਾਜੀਵ ਕੁਮਾਰੀ ਆਦਿ ਨੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਵਿਸ਼ੇਸ਼ ਭੂਮਿਕਾ ਅਦਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਨੀਤ ਕੌਰ ਦੇ ਯਤਨਾਂ ਸਦਕਾ ਹਾਂਸੀ-ਬੁਟਾਣਾ ਨਹਿਰ ਦੀ ਸਫ਼ਾਈ ਸ਼ੁਰੂ ਅਗਲੀ ਖ਼ਬਰ ਕੌਂਸਲਰ ਨੀਰਜ ਆਹੂਜਾ ਮਾਲ ਵਿਭਾਗ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ <br/>
Ad Position 24