29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ-ਜੱਸੀ ਸੋਹੀਆਂ ਵਾਲਾ

Ad Position 21
No active advertisement
ਅਜੀਤ ਡੈਸਕ 11-04-2026
ਨਾਭਾ, 10 ਅਪ੍ਰੈਲ (ਕਰਮਜੀਤ ਸਿੰਘ)-ਗੁਰੂ ਤੇਗ਼ ਬਹਾਦਰ ਨਗਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਯੋਜਨਾ ਦਾ ਲਾਭ ਲੈਣ ਲਈ ਲੋਕਾਂ ਦੇ ਕਾਰਡ ਬਣਾਉਣ ਸੰਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਕੈਂਪ ਦਾ ਨਿਰੀਖਣ ਕੀਤਾ | ਇਸ ਮੌਕੇ ਮਾ. ਦਰਸ਼ਨ ਸਿੰਘ ਮੋਹਲਗੁਆਰਾ, ਬਲਵੀਰ ਸਿੰਘ ਠੇਕੇਦਾਰ ਪੰਚ ਤੇ ਕਰਮਜੀਤ ਕੌਰ ਪੰਚ ਨੇ ਇਸ ਕੈਂਪ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਇਸ ਯੋਜਨਾ ਤਹਿਤ ਆਪਣੇ ਪਰਿਵਾਰਾਂ ਦੇ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਨਾਲ ਬਹੁਤ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ ਅਤੇ ਲੋਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਕੇ ਸਰਕਾਰ ਦੀ ਇਸ ਯੋਜਨਾ ਨੂੰ ਖ਼ੂਬ ਸਲਾਹ ਰਹੇ ਹਨ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਾਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸਰਕਾਰ ਵਲੋਂ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੇ ਪਰਿਵਾਰ ਦਾ ਕਾਰਡ ਨਹੀਂ ਬਣਿਆ ਉਹ ਇਨ੍ਹਾਂ ਕੈਂਪਾਂ ਵਿਚ ਜਾ ਕੇ ਆਪਣੇ ਕਾਰਡ ਬਣਾ ਸਕਦੇ ਹਨ ਤਾਂ ਜੋ ਲੋੜ ਪੈਣ 'ਤੇ ਇਸ ਦਾ ਲਾਭ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਰਾਜਲਾ ਦਾਣਾ ਮੰਡੀ ਵਿਚ ਸਰਕਾਰੀ ਖ਼ਰੀਦ ਸ਼ੁਰੂ ਕਰਨ 'ਤੇ ਬਾਰਦਾਣਾ ਭੇਜਨਾ ਦੀ ਮੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਵਲੋਂ ਪਿੰਡ ਕਛਵਾ ਵਿਖੇ ਵਿਸ਼ੇਸ਼ ਬੈਠਕ
Ad Position 24