ਬਨੂੜ, 10 ਅਪ੍ਰੈਲ (ਭੁਪਿੰਦਰ ਸਿੰਘ)-ਸਕੂਲ ਆਫ ਐਮੀਨੈਂਸ ਬਨੂੜ ਵਿਖੇ ਮੈਥ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਗੁਰਸ਼ਰਨ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਇਲਾਕੇ ਅਤੇ ਸਿੱਖਿਆ ਜਗਤ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੀ ਇਸ ਕਾਬਿਲ-ਏ-ਤਾਰੀਫ਼ ਪ੍ਰਾਪਤੀ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਯੂਨੀਵਰਸਿਟੀ ਦੇ 49ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਿਤੂ ਬਾਲਾ, ਐਸ.ਐਮ.ਸੀ. ਕਮੇਟੀ ਅਤੇ ਸਮੂਹ ਸਟਾਫ ਵਲੋਂ ਗੁਰਸ਼ਰਨ ਸਿੰਘ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ |