28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਯੂਸ਼ਮਾਨ ਅਰੋਗਿਆ ਕੇਂਦਰ ਦੇ ਦੇਰ ਨਾਲ ਖੁੱਲ੍ਹਣ 'ਤੇ ਇੰਦਰਜੀਤ ਸਿੰਘ ਸੰਧੂ ਨੇ ਕੀਤਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 11-04-2026
ਸਨੌਰ, 10 ਅਪ੍ਰੈਲ (ਸੋਖਲ)-ਹਲਕਾ ਸਨੌਰ 'ਚ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਨੂੰ ਧਿਆਨ 'ਚ ਰੱਖਦੇ ਰੱਖਦੇ ਹੋਏ ਅੱਜ ਆਪ ਦੇ ਸੀਨੀਅਰ ਆਗੂ ਤੇ ਪੰਜਾਬ ਵੇਅਰਹਾਊਸਿੰਗ ਕੰਟੇਨਰ ਵਿਭਾਗ ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਨਾਨਕਸਰ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ | ਇਹ ਦੌਰਾ ਉਸ ਸਮੇਂ ਕੀਤਾ ਗਿਆ ਜਦੋਂ ਸਵੇਰੇ ਇਸ ਕੇਂਦਰ ਦੇ ਦੇਰ ਨਾਲ ਖੁਲ੍ਹਣ ਬਾਰੇ ਸ਼ਿਕਾਇਤ ਪ੍ਰਾਪਤ ਹੋਈ ਸੀ | ਇੰਦਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਕੇਂਦਰ ਦੇ ਕੰਮਕਾਜ ਦੀ ਜਾਂਚ ਕੀਤੀ | ਦੌਰੇ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿਹਤ ਕੇਂਦਰ ਦੇ ਦੇਰ ਨਾਲ ਖੁਲ੍ਹਣ ਦੀ ਸ਼ਿਕਾਇਤ ਦੀ ਪੁਸ਼ਟੀ ਕਰਨ ਉਪਰੰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਨੂੰ ਸ਼ਿਕਾਇਤ ਭੇਜੀ ਗਈ ਹੈ ਅਤੇ ਸੰਬੰਧਿਤ ਕਰਮਚਾਰੀਆਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇ ਭਵਿੱਖ ਵਿਚ ਇਸ ਤਰ੍ਹਾਂ ਦੀ ਲਾਪ੍ਰਵਾਹੀ ਦੁਬਾਰਾ ਸਾਹਮਣੇ ਆਉਂਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇੰਦਰਜੀਤ ਸਿੰਘ ਸੰਧੂ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਉਦੇਸ਼ ਹੈ ਅਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਸਾਰੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਤੱਖਰ, ਅਮਰ ਅਲੀ, ਹਾਂਡਾ ਤੇ ਹੋਰ |
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਇੰਚਾਰਜ ਸਿਮਕ ਨੇ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਤੋਂ ਅਸ਼ੀਰਵਾਦ ਲਿਆ <br/> ਅਗਲੀ ਖ਼ਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੈਅੰਤੀ 14 ਨੂੰ ਮਨਾਈ ਜਾਵੇਗੀ-ਪੰਜਾਬ ਬੁਧਿਸ਼ਟ ਸੁਸਾਇਟੀ <br/>
Ad Position 24