26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਕਾਨਵੋਕੇਸ਼ਨ 'ਚ ਹਾਸਿਲ ਕੀਤੀਆਂ ਡਿਗਰੀਆਂ

Ad Position 21
No active advertisement
ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ 41ਵੀਂ ਕਾਨਵੋਕੇਸ਼ਨ ਦੌਰਾਨ ਗੁਰਮਤਿ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡਿਗਰੀਆਂ ਹਾਸਲ ਕੀਤੀਆਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪੰਜ ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ ਵਿਚ ਡਿਗਰੀ ਪ੍ਰਾਪਤ ਕੀਤੀ | ਇਨ੍ਹਾਂ ਵਿਚੋਂ ਤਿੰਨ ਵਿਦਿਆਰਥੀਆਂ ਨੇ ਐਮ.ਏ. ਧਰਮ ਅਧਿਐਨ ਵਿਚ ਫਸਟ ਕਲਾਸ ਫਸਟ ਰਹਿੰਦਿਆਂ ਯੂਨੀਵਰਸਿਟੀ ਮੈਡਲ ਹਾਸਲ ਕੀਤਾ | ਜਿਕਰਯੋਗ ਹੈ ਕਿ ਬੀਬਾ ਨਵਨੀਤ ਕੌਰ ਅਤੇ ਬੀਬਾ ਸਿਮਰਨਜੀਤ ਕੌਰ ਨੇ ਸੈਸ਼ਨ 2023 ਲਈ, ਜਦਕਿ ਸ. ਸਰਵਣ ਸਿੰਘ ਨੇ ਸੈਸ਼ਨ 2024 ਲਈ ਯੂਨੀਵਰਸਿਟੀ ਮੈਡਲ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਕਾਲਜ ਦੀਆਂ ਪੁਰਾਣੀਆਂ ਵਿਦਿਆਰਥਣਾਂ ਜਤਿੰਦਰ ਕੌਰ (ਸੈਸ਼ਨ 2006) ਅਤੇ ਸੰਦੀਪ ਕੌਰ (ਸੈਸ਼ਨ 2014) ਨੇ ਪੀ.ਐਚ.ਡੀ. ਦੀ ਡਿਗਰੀ ਹਾਸਲ ਕਰਕੇ ਕਾਲਜ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ | ਇਸ ਮੌਕੇ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ ਦੇ ਪ੍ਰਧਾਨ ਸ. ਤੇਜਬੀਰ ਸਿੰਘ ਅਤੇ ਡਾਇਰੈਕਟਰ ਸ. ਪ੍ਰਤਾਪ ਸਿੰਘ ਨੇ ਕਾਲਜ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ 'ਤੇ ਖੁਸ਼ੀ ਜਾਹਰ ਕੀਤੀ | ਉਨ੍ਹਾਂ ਕਾਲਜ ਇੰਚਾਰਜ ਡਾ. ਅਸਪ੍ਰੀਤ ਕੌਰ ਅਤੇ ਡਾ. ਹਰਜੀਤ ਸਿੰਘ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਨਤੀਜੇ ਕਾਲਜ ਦੀ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦੇ ਹਨ | ਡਾ. ਅਸਪ੍ਰੀਤ ਕੌਰ ਨੇ ਕਿਹਾ ਕਿ ਗੁਰਮਤਿ ਕਾਲਜ ਪਟਿਆਲਾ ਹਮੇਸ਼ਾਂ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਸੇਵਾ, ਨਿਤਨੇਮ ਅਤੇ ਸਿਮਰਨ ਵਿੱਚ ਵੀ ਨਿੱਜੀ ਵਿਕਾਸ ਕੀਤਾ, ਜਿਸ ਕਾਰਨ ਇਨ੍ਹਾਂ ਦੀ ਮਿਹਨਤ ਸਫਲ ਹੋਈ ਹੈ | ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ¢
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਪ੍ਰਧਾਨ ਤੇ ਕੌਂਸਲਰਾਂ ਵਲੋਂ ਕਬੱਡੀ ਕੋਚ ਮਾਧਾ ਸਿੰਘ ਫ਼ੌਜੀ ਸਨਮਾਨਿਤ ਅਗਲੀ ਖ਼ਬਰ ਕਿਸਾਨਾਂ ਨੂੰ ਮੰਡੀ ਤੱਕ ਅਨਾਜ ਨੂੰ ਲੈ ਜਾਣਾ ਹੋਇਆ ਔਖਾ,
Ad Position 24