26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੰਬਾਈਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ <br/>

Ad Position 21
No active advertisement
ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 6 .00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ | ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਵੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ | ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ | ਜਦੋਂ ਇਹ ਸਿੱਲੀ ਕਣਕ ਮੰਡੀਆਂ ਵਿਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ | ਸਿੱਟੇ ਵਜੋਂ ਮੰਡੀਆਂ ਵਿਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ | ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ | ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ | ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ | ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਵਿਚ ਸ਼ਾਮ 7 ਬਜੇ ਤੋਂ ਅਗਲੀ ਸਵੇਰ 6 ਬਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਲਗਾਈ ਜਾਂਦੀ ਹੈ | ਇਹ ਹੁਕਮ 2 ਅਪ੍ਰੈਲ ਤੋਂ 1 ਜੂਨ ਤਕ ਲਾਗੂ ਰਹਿਣਗੇ¢

Ad Position 22
No active advertisement
ਪਿਛਲੀ ਖ਼ਬਰ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਈ ਸ੍ਰੀ ਭਾਗਵਤ ਕਥਾ 'ਚ ਮੋਹਿਤ ਮੋਹਿੰਦਰਾ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਵਿਕਾਸ ਸ਼ਰਮਾ <br/>
Ad Position 24