19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਉੱਘੇ ਕਾਰੋਬਾਰੀ ਅਵਤਾਰ ਸਿੰਘ ਘਲੋੜੀ ਨੂੰ ਮਿਲਣ ਪਹੁੰਚੇ ਰਾਜ ਸਭਾ ਮੈਂਬਰ ਸਤਨਾਮ ਸੰਧੂ

Ad Position 21
No active advertisement
ਅਜੀਤ ਡੈਸਕ 12-04-2026
ਸਨੌਰ, 11 ਅਪ੍ਰੈਲ (ਸੋਖਲ)-ਇਲਾਕੇ ਸਨੌਰ ਦੇ ਪ੍ਰਸਿੱਧ ਕਾਰੋਬਾਰੀ ਅਵਤਾਰ ਸਿੰਘ ਘਲੋੜੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਰਾਜ ਸਭਾ ਮੈਂਬਰ ਸਤਨਾਮ ਸੰਧੂ ਆਪਣੀ ਧਰਮ ਪਤਨੀ ਸਮੇਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਅਵਤਾਰ ਸਿੰਘ ਘਲੋੜੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਦੁਆ ਵੀ ਕੀਤੀ | ਸਤਨਾਮ ਸੰਧੂ ਨੇ ਕਿਹਾ ਕਿ ਸਮਾਜ ਦੇ ਅਹਿਮ ਹਿੱਸੇ ਵਜੋਂ ਕਾਰੋਬਾਰੀ ਵਰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਅਵਤਾਰ ਸਿੰਘ ਘਲੋੜੀ ਵਰਗੇ ਉਘੇ ਵਿਅਕਤੀਆਂ ਦਾ ਸਮਾਜਿਕ ਯੋਗਦਾਨ ਕਾਬਿਲ-ਏ-ਤਾਰੀਫ਼ ਹੈ | ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸਾਂਝ ਪਾਉਣ 'ਤੇ ਵਿਸ਼ਵਾਸ ਰੱਖਦੇ ਹਨ | ਇਸ ਦੌਰਾਨ ਘਲੋੜੀ ਪਰਿਵਾਰ ਵੱਲੋਂ ਸਤਨਾਮ ਸੰਧੂ ਅਤੇ ਉਨ੍ਹਾਂ ਦੀ ਧਰਮਪਤਨੀ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ | ਇਲਾਕੇ ਦੇ ਕੁਝ ਹੋਰ ਮਾਣਯੋਗ ਵਿਅਕਤੀ ਵੀ ਇਸ ਮੌਕੇ ਮੌਜੂਦ ਰਹੇ, ਜਿਨ੍ਹਾਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ | ਅੰਤ ਵਿਚ ਸਤਨਾਮ ਸੰਧੂ ਨੇ ਪਰਿਵਾਰ ਨਾਲ ਕੁਝ ਸਮਾਂ ਬਿਤਾਇਆ ਅਤੇ ਹਰ ਸਮੇਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਹ ਮੁਲਾਕਾਤ ਸਾਦਗੀ ਅਤੇ ਆਪਸੀ ਸਨਮਾਨ ਦਾ ਪ੍ਰਤੀਕ ਬਣੀ ਰਹੀ | ਇਸ ਮੌਕੇ ਪ੍ਰੇਮਪ੍ਰੀਤ ਸਿੰਘ ਘਲੋੜੀ, ਕਨਵੀਰ ਵੀਰ ਸਿੰਘ ਟੌਹੜਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਯੋਜਨਾ ਤਹਿਤ 3 ਮਹੀਨਿਆਂ 'ਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ... ਅਗਲੀ ਖ਼ਬਰ 'ਡਿਜੀਟਲ ਗ੍ਰਿਫ਼ਤਾਰੀ' ਠੱਗੀ 'ਤੇ ਹਾਈ ਕੋਰਟ ਸਖ਼ਤ
Ad Position 24