20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਅਨਾਜ ਮੰਡੀਆਂ ਦਾ ਦÏਰਾ-ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 12-04-2026
ਦੇਵੀਗੜ੍ਹ 11 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਸੂਬਾ ਸਰਕਾਰ ਵਲੋਂ ਫ਼ਸਲ ਦੀ ਨਿਰਵਿਘਨ ਖ਼ਰੀਦ ਦੇ ਕੀਤੇ ਗਏ ਦਾਅਵਿਆਂ ਦੀ ਜ਼ਮੀਨੀ ਹਕੀਕਤ ਜਾਣਨ ਲਈ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਅਨਾਜ ਮੰਡੀਆਂ ਦਾ ਵਿਸ਼ੇਸ਼ ਦÏਰਾ ਕੀਤਾ ਗਿਆ¢ ਇਸ ਦÏਰਾਨ ਉਨ੍ਹਾਂ ਨੇ ਮੰਡੀ ਵਿਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ¢ ਇਸ ਮÏਕੇ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਅਤੇ ਅਨਾਜ ਮੰਡੀ ਭੁਨਰਹੇੜੀ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਧਾਂਦੀਆਂ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢ ਮੰਡੀ ਵਿੱਚ ਪ੍ਰਬੰਧਾਂ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਮੰਡੀ ਵਿਚ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਰਾਤਾਂ ਨਾ ਕੱਟਣੀਆਂ ਪੈਣ¢ ਬਾਰਦਾਨੇ ਤੋਂ ਲੈ ਕੇ ਫ਼ਸਲ ਦੀ ਚੁਕਾਈ ਤੱਕ ਦੇ ਸਾਰੇ ਪ੍ਰਬੰਧ ਮੁਕੰਮਲ ਹਨ¢ ਜੇਕਰ ਕਿਸੇ ਵੀ ਪੱਧਰ 'ਤੇ ਕੋਈ ਕੁਤਾਹੀ ਪਾਈ ਗਈ ਤਾਂ ਸੰਬੰਧਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ¢ ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬਿਜਲੀ ਅਤੇ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸੀਜ਼ਨ ਦÏਰਾਨ ਕਿਸੇ ਨੂੰ ਦਿੱਕਤ ਨਾ ਆਵੇ¢ਅਨਾਜ ਮੰਡੀ ਭੁਨਰਹੇੜੀ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਧਾਂਦੀਆਂ ਨੇ ਹਲਕਾ ਇੰਚਾਰਜ ਨੂੰ ਮੰਡੀ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ¢ ਉਨ੍ਹਾਂ ਕਿਹਾ ਕਿ ਭੁਨਰਹੇੜੀ ਮੰਡੀ ਵਿਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ¢ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਕਿਸਾਨਾਂ ਦੀ ਮੰਡੀਆਂ ਵਿਚ ਭੀੜ ਨਾ ਲੱਗੇ¢ ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਲਏ ਗਏ ਜਾਇਜ਼ੇ ਨਾਲ ਸਥਾਨਕ ਆੜ੍ਹਤੀਆਂ ਅਤੇ ਕਿਸਾਨਾਂ ਦਾ ਮਨੋਬਲ ਵਧਿਆ ਹੈ¢ ਉਨ੍ਹਾਂ ਕਿਹਾ ਕਿ ਆੜ੍ਹਤੀ ਭਾਈਚਾਰਾ ਸਰਕਾਰ ਅਤੇ ਕਿਸਾਨਾਂ ਵਿਚਕਾਰ ਇੱਕ ਮਜ਼ਬੂਤ ਕੜੀ ਹੈ¢ ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦੀ ਲਿਫਟਿੰਗ (ਚੁਕਾਈ) ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਮੰਡੀਆਂ ਵਿਚ ਥਾਂ ਦੀ ਘਾਟ ਨਾ ਆਵੇ¢ ਹਡਾਣਾ ਨੇ ਮÏਕੇ 'ਤੇ ਹੀ ਸੰਬੰਧਤ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ¢ ਅਖੀਰ ਵਿਚ ਹਲਕਾ ਇੰਚਾਰਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਫ਼ਸਲ ਸੁਕਾ ਕੇ ਹੀ ਲਿਆਉਣ ਤਾਂ ਜੋ ਨਮੀ ਕਾਰਨ ਖ਼ਰੀਦ ਵਿਚ ਦੇਰੀ ਨਾ ਹੋਵੇ¢
Ad Position 22
No active advertisement
ਪਿਛਲੀ ਖ਼ਬਰ ਟੈੱਟ ਦਾ ਮੁੱਦਾ ਲੋਕ ਸਭਾ ਵਿਚ ਚੁੱਕਣਗੇ ਡਾਕਟਰ ਧਰਮਵੀਰ ਗਾਂਧੀ-ਅਧਿਆਪਕ ਜਥੇਬੰਦੀਆਂ ਅਗਲੀ ਖ਼ਬਰ ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਕਰਵਾਈ-ਮੇਅਰ ਕੁੰਦਨ ਗੋਗੀਆ ਤੇ ਚੇਅਰਮੈਨ ਘੁੰਮਣ ਨੇ ਦਿੱਤੀ ਹਰੀ ਝੰਡੀ
Ad Position 24