20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸਾਖੀ ਕਾਨਫਰੰਸ ਲਈ 'ਵਾਰਿਸ ਪੰਜਾਬ ਦੇ' ਵਰਕਰਾਂ ਦਾ ਜਥਾ 14 ਨੂੰ ਦਮਦਮਾ ਸਾਹਿਬ ਲਈ ਹੋਵੇਗਾ ਰਵਾਨਾ

Ad Position 21
No active advertisement
ਅਜੀਤ ਡੈਸਕ 12-04-2026
ਰਾਜਪੁਰਾ, 11 ਅਪ੍ਰੈਲ (ਜੀ.ਪੀ. ਸਿੰਘ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਹੋਣ ਵਾਲੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ਲਈ ਹਲਕਾ ਘਨੌਰ ਦੇ ਵਰਕਰਾਂ ਦਾ ਵੱਡਾ ਜਥਾ 14 ਅਪ੍ਰੈਲ ਨੂੰ ਸਵੇਰੇ ਦਮਦਮਾ ਸਾਹਿਬ ਲਈ ਰਵਾਨਾ ਹੋਵੇਗਾ | ਹਲਕਾ ਇੰਚਾਰਜ ਨਿਸ਼ਾਨ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ਲਈ ਅਤੇ ਦਰਸ਼ਨਾਂ ਲਈ ਗੱਡੀਆਂ ਦੇ ਵੱਡੇ ਕਾਫ਼ਲੇ ਨਾਲ ਸੰਗਤਾਂ ਦਾ ਵੱਡਾ ਜਥਾ 14 ਅਪ੍ਰੈਲ ਨੂੰ ਰਵਾਨਾ ਹੋਵੇਗਾ | ਜਥੇ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੋਵੇਗੀ ਜੋ ਬੜੀ ਸ਼ਰਧਾ ਅਤੇ ਭਾਵਨਾ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿੱਖ ਧਰਮ ਨਾਲ ਜੁੜੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਨੂੰ ਸਮਝਣ ਲਈ ਮਹੱਤਵਪੂਰਨ ਹੈ | ਸਿੱਧੂ ਨੇ ਦੱਸਿਆ ਕਿ ਜਥੇ ਦੀ ਰਵਾਨਗੀ ਸਮੇਂ ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ ਅਤੇ ਉਨ੍ਹਾਂ ਸੰਗਤਾਂ ਨੂੰ ਸਮੇਂ ਸਿਰ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਦੌਰੇ ਸੰਗਤ ਵਿਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਨਿਸ਼ਾਨ ਸਿੰਘ ਨੇ ਦੱਸਿਆ ਕਿ ਜਥੇ ਦੀ ਸੁਵਿਧਾ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਯਾਤਰਾ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੰਦਾ ਹੈ ਆਰਥਿਕ ਸਹਾਇਤਾ-ਚੇਅਰਮੈਨ ਦੀਪਕ ਸੂਦ ਅਗਲੀ ਖ਼ਬਰ ਪੀ.ਐਮ. ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫਸਰ
Ad Position 24