ਸਮਾਣਾ, 12 ਅਪ੍ਰੈਲ (ਪ੍ਰੀਤਮ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵਲੋਂ ਹਲਕਾ ਸਮਾਣਾ ਅਧੀਨ ਆਉਂਦੇ ਖ਼ਰੀਦ ਕੇਂਦਰ, ਦਦਹੇੜਾ ਵਿਖੇ ਕੀਤਾ ਗਿਆ | ਇਸ ਦੌਰਾਨ ਬਰਸਟ ਨੇ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ | ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਵਿਚ ਕਣਕ ਦੀ ਖ਼ਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ | ਇਸ ਦੇ ਨਾਲ ਹੀ ਸੀਜ਼ਨ ਦੌਰਾਨ ਫ਼ਸਲ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਆਰਜ਼ੀ ਖ਼ਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ | ਇਸ ਦੇ ਨਾਲ ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ | ਚੇਅਰਮੈਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਆਪਣੀ ਫ਼ਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ | ਇਸ ਮੌਕੇ ਅਸ਼ੋਕ ਸਿਰਸਵਾਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ, ਬਲਜਿੰਦਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਐਗਰੋ ਫੂਡ ਇੰਡਸਟਰੀ, ਗੁਰਜੀਤ ਸਿੰਘ ਸਰਪੰਚ ਦਦਹੇੜਾ, ਭੁਪਿੰਦਰ ਸਿੰਘ ਸਰਪੰਚ ਖੇੜੀ ਗੋੜੀਆਂ, ਸੁਖਵੀਰ ਸਿੰਘ ਸਰਪੰਚ ਵਲੀਪੁਰ, ਪਰਗਟ ਸਿੰਘ ਬਲਾਕ ਇੰਚਾਰਜ, ਗੁਰਬਖ਼ਸ਼ ਸਿੰਘ ਪੰਚ ਦਦਹੇੜਾ, ਗਿਆਨ ਦਾਸ ਪੰਚ ਦਦਹੇੜਾ, ਤੋਤੀ ਪੰਚ ਦਦਹੇੜਾ, ਸੋਨੰੂ ਕੁਮਾਰ ਪੰਚ ਦਦਹੇੜਾ, ਗੁਰਪ੍ਰੀਤ ਸਿੰਘ ਪੰਚ ਦਦਹੇੜਾ, ਰਮਨਦੀਪ ਸਿੰਘ ਦਦਹੇੜਾ, ਰਾਜ ਕੁਮਾਰ, ਕੁਲਵੰਤ ਸਿੰਘ ਦਦਹੇੜਾ, ਦਲਬੀਰ ਸਿੰਘ ਬਸਤੀ, ਅਸਲਮ ਮੁਹੰਮਦ ਜ਼ਿਲ੍ਹਾ ਮੰਡੀ ਅਫ਼ਸਰ, ਗੁਲਜ਼ਾਰ ਸਿੰਘ ਦੁਘਾਟ, ਧਨਵੰਤ ਸਿੰਘ ਸਾਬਕਾ ਸਰਪੰਚ, ਦੀਪੀ ਸਹਿਜਪੁਰਾ, ਗੁਰਧਿਆਨ ਸਿੰਘ ਖੇੜੀ ਗੋੜੀਆਂ, ਭਗਵੰਤ ਸਿੰਘ ਮੁੰਡਖੇੜਾ, ਗੁਰਸੇਵਕ ਸਿੰਘ ਮੈਂਬਰ ਪੰਚਾਇਤ ਆਦਿ ਮੌਜੂਦ ਰਹੇ |