19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜੱਜ ਮਾਡਰਨ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-04-2026
ਦੇਵੀਗੜ੍ਹ, 12 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਦੇਵੀਗੜ੍ਹ ਦਾ ਅੱਠਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਬੇਹਦ ਸ਼ਾਨਦਾਰ ਰਿਹਾ ਹੈ | ਸਕੂਲ ਦੇ ਕੁੱਲ 35 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿਚੋਂ 7 ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ, ਜਦਕਿ 21 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਭ ਤੋਂ ਵੱਡੀ ਉਪਲਬਧੀ ਸਕੂਲ ਦੀ ਹੋਣਹਾਰ ਵਿਦਿਆਰਥਣ ਵਿਸ਼ੂ ਨੇ ਹਾਸਿਲ ਕੀਤੀ, ਜਿਸ ਨੇ 600 ਵਿਚੋਂ 593 ਅੰਕ ਪ੍ਰਾਪਤ ਕਰਕੇ ਇਲਾਕੇ ਵਿਚ ਨਵਾਂ ਇਤਿਹਾਸ ਰਚ ਦਿੱਤਾ ਹੈ | ਵਿਸ਼ੂ ਨੇ ਪੂਰੇ ਪੰਜਾਬ 'ਚ ਸੱਤਵਾਂ ਸਥਾਨ, ਜ਼ਿਲ੍ਹਾ ਪਟਿਆਲਾ ਵਿਚ ਤੀਜਾ ਸਥਾਨ ਅਤੇ ਬਲਾਕ ਦੇਵੀਗੜ੍ਹ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਚਮਕਾਇਆ ਹੈ | ਇਸ ਤੋਂ ਇਲਾਵਾ, ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 97 ਫ਼ੀਸਦੀ ਅੰਕ ਹਾਸਲ ਕੀਤੇ, ਜਦਕਿ ਜਸ਼ਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਮੌਕੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਵੱਡੀ ਗਿਣਤੀ 'ਚ ਸਕੂਲ ਪਹੁੰਚੇ | ਉਨ੍ਹਾਂ ਨੇ ਸਕੂਲ ਦੀ ਉੱਚ ਦਰਜੇ ਦੀ ਸਿੱਖਿਆ ਅਤੇ ਅਨੁਸ਼ਾਸਿਤ ਵਾਤਾਵਰਣ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਮਾਪਿਆਂ ਨੇ ਕਿਹਾ ਕਿ ਸਕੂਲ ਦੇ ਬੱਚੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮੈਰਿਟ ਸੂਚੀਆਂ ਵਿਚ ਆਪਣਾ ਸਥਾਨ ਬਣਾਉਂਦੇ ਆ ਰਹੇ ਹਨ, ਜੋ ਸਕੂਲ ਦੀ ਮਜ਼ਬੂਤ ਸਿੱਖਿਆ ਪ੍ਰਣਾਲੀ ਦਾ ਸਪਸ਼ਟ ਸਬੂਤ ਹੈ | ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਵੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਸਿੱਖਿਆ ਹੀ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਂਦੀ ਹੈ | ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਅਤੇ ਐਮ.ਡੀ. ਸੰਤੋਖ ਸਿੰਘ ਨੇ ਇਸ ਮੌਕੇ 'ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ | ਇਹ ਨਤੀਜਾ ਸਕੂਲ ਦੀ ਉੱਚ ਕੋਟਿ ਦੀ ਸਿੱਖਿਆ ਅਤੇ ਅਧਿਆਪਕਾਂ ਦੀ ਮਿਹਨਤ ਦਾ ਪ੍ਰਤੀਕ ਹੈ |
Ad Position 22
No active advertisement
ਪਿਛਲੀ ਖ਼ਬਰ ਧੁਨ ਕਾਲਜ ਆਫ ਫਾਰਮੇਸੀ ਦੇ ਵਿਦਿਆਰਥੀਆਂ ਨੇ ਮੇਗਾ ਫਾਰਮਾ ਐਕਸਪੋ ਦੌਰਾ ਕੀਤਾ ਅਗਲੀ ਖ਼ਬਰ ਰਜਿੰਦਰਾ ਜਿੰਮਖਾਨਾ 'ਚ 'ਮੁੱਖ ਮੰਤਰੀ ਸਿਹਤ ਯੋਜਨਾ' ਰਜਿਸਟ੍ਰੇਸ਼ਨ ਕੈਂਪ ਲਗਾਇਆ
Ad Position 24