19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਮਲ ਸੁਸਾਇਟੀ ਦੀ ਬੈਠਕ

Ad Position 21
No active advertisement
ਅਜੀਤ ਡੈਸਕ 13-04-2026
ਨਾਭਾ, 12 ਅਪ੍ਰੈਲ (ਕਰਮਜੀਤ ਸਿੰਘ)-ਸਥਾਨਕ ਅਲਹੌਰਾ ਗੇਟ ਸਮਸਾਨ ਘਾਟ ਦਾ ਰੱਖ ਰਖਾਵ ਕਰਨ ਵਾਲੀ ਅਮਲ ਸੋਸਾਇਟੀ ਦੀ ਇਕ ਵਿਸ਼ੇਸ਼ ਬੈਠਕ ਸੋਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਆਉਣ ਵਾਲੀ 19 ਅਪ੍ਰੈਲ ਨੂੰ ਕਰਵਾਏ ਜਾਣ ਵਾਲੇ ਸਲਾਨਾ ਸਮਾਗਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਸੋਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਹਰੀ ਸਿੰਘ ਪ੍ਰੀਤ ਗਰੁੱਪ ਹੋਣਗੇ | ਇਸ ਸੋਸਾਇਟੀ ਵਲੋਂ ਉਨ੍ਹਾਂ ਦਾ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ 'ਚ ਨਾਭੇ ਇਲਾਕੇ ਦੀਆਂ ਉਹ ਬੱਚੀਆਂ ਜਿਨ੍ਹਾਂ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਚੰਗੇ ਨੰਬਰਾਂ ਨਾਲ ਪਾਸ ਕਰਕੇ ਨਾਭੇ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਹੋਰ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ | ਸੋਸਾਇਟੀ ਦੇ ਸਕੱਤਰ ਛੱਜੂ ਰਾਮ ਸਿੰਘੀ ਨੇ ਦੱਸਿਆ ਕਿ ਇਸ ਸਮਾਗਮ 'ਚ ਸੋਸਾਇਟੀ ਵਲੋਂ ਕੀਤੇ ਕਾਰਜਾਂ ਅਤੇ ਲੇਖਾ ਜੋਖਾ ਸੰਬੰਧੀ ਸੁਸਾਇਟੀ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਐੱਸ.ਐੱਸ. ਬੇਦੀ ਕੈਸ਼ੀਅਰ, ਸੁਖਪਿੰਦਰ ਸਿੰਘ ਐਸ.ਡੀ.ਓ., ਅਜੀਤ ਸਿੰਘ ਖਹਿਰਾ, ਕਰਮਜੀਤ ਸਿੰਘ ਮਹਿਰਮ ਪ੍ਰੈੱਸ ਸਕੱਤਰ, ਗੁਰਜਿੰਦਰ ਸਿੰਘ, ਮਲਕੀਤ ਸਿੰਘ ਅਟਵਾਲ, ਡੀ.ਐੱਸ. ਹਰਜਾਈ, ਰਵੀ ਬੱਤਾ, ਕੈਪਟਨ ਜਸਵਿੰਦਰ ਸਿੰਘ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਦੇਵ ਮਾਨ ਨੇ ਅਨਾਜ ਮੰਡੀ ਭਾਦਸੋਂ 'ਚ ਖ਼ਰੀਦ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਧੁਨ ਕਾਲਜ ਆਫ ਫਾਰਮੇਸੀ ਦੇ ਵਿਦਿਆਰਥੀਆਂ ਨੇ ਮੇਗਾ ਫਾਰਮਾ ਐਕਸਪੋ ਦੌਰਾ ਕੀਤਾ
Ad Position 24