18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬ ਸਰਕਾਰ ਰੈਲੀਆਂ ਛੱਡ ਕੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ-ਸਾਧੂ ਸਿੰਘ ਧਰਮਸੋਤ

Ad Position 21
No active advertisement
ਅਜੀਤ ਡੈਸਕ 13-04-2026
ਨਾਭਾ, 12 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਹੋਈ ਭਾਰੀ ਬਰਸਾਤ ਤੇ ਗੜੇਮਾਰੀ ਹੋਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਲਗਭਗ ਖ਼ਤਮ ਹੋ ਚੁੱਕੀ ਹੈ ਅਤੇ ਸਬਜ਼ੀਆਂ, ਫਲਾਂ ਦੇ ਨਾਲ-ਨਾਲ ਹਰੇ ਚਾਰੇ 'ਤੇ ਵੀ ਭਾਰੀ ਅਸਰ ਪਿਆ ਹੈ, ਜਿਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰੈਲੀਆਂ ਛੱਡ ਕੇ ਪਹਿਲਾਂ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਕਿਸਾਨ ਦੀ ਬਾਂਹ ਫੜੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀ ਰਾਤ ਨਾਭਾ ਹਲਕੇ ਵਿਚ ਵੀ ਭਾਰੀ ਮੀਂਹ ਪਿਆ ਹੈ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਕਿਸਾਨਾਂ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ ਜਿਸ ਕਰਕੇ ਅੰਨਦਾਤਾ ਕਿਸਾਨ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ, ਕਿਉਂ ਜੋ ਅੱਜ ਕੱਲ੍ਹ ਉਹ ਦਿਨ ਹੁੰਦੇ ਹਨ ਜਦੋਂ ਕਣਕ ਦੀ ਪੱਕੀ ਫ਼ਸਲ ਕਿਸਾਨਾਂ ਨੇ ਆਪਣੇ ਘਰਾਂ ਵਿਚ ਲਿਆਉਣੀ ਹੁੰਦੀ ਹੈ ਜਾਂ ਮੰਡੀਆਂ ਵਿਚ ਵੇਚ ਕੇ ਸਾਰੇ ਸਾਲ ਦਾ ਗੁਜ਼ਾਰਾ ਕਰਨਾ ਹੁੰਦਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਤੁਰੰਤ ਇਸ ਮੀਂਹ ਤੇ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਲਈ ਯੋਗ ਮੁਆਵਜ਼ੇ ਦਾ ਐਲਾਨ ਕਰੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਵਿਚ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਲਾਲ ਸਿੰਘ ਦੀ ਸਮਾਜ ਸੇਵਾ ਭਰੀ ਜ਼ਿੰਦਗੀ ਤੋਂ ਨੌਜਵਾਨ ਆਗੂ ਸੇਧ ਲੈਣ-ਸੰਜੀਵ ਸ਼ਰਮਾ ਕਾਲੂ
Ad Position 24