ਹਲਕਾ ਸਨੌਰ ਵਿਚ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਣਜੋਧ ਸਿੰਘ ਹਡਾਣਾ
ਅਜੀਤ ਡੈਸਕ
13-04-2026
ਇਸ ਦੌਰਾਨ ਲੋਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ, ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਰਾਮਇੰਦਰ ਸਿੰਘ ਜਮਨਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਾਲੋਨੀ ਤੇ ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਸ਼ਿੰਦਾ ਬਲਾਕ ਪ੍ਰਧਾਨ, ਬਲਿਹਾਰ ਚੀਮਾ, ਬਲਾਕ ਸੰਮਤੀ ਮੈਂਬਰ ਜੋਗਿੰਦਰ ਕੌਰ, ਗੁਰਮੀਤ ਸਿੰਘ, ਬਿੱਲਾ ਸਿੰਘ, ਸਰਬਜੀਤ ਕੌਰ, ਮਨਜਿੰਦਰ ਕੌਰ ਅਤੇ ਸ਼ੀਲਾ, ਰਾਣੀ, ਸਰਬਜੀਤ ਕੌਰ, ਪਲਵਿੰਦਰ ਸਿੰਘ, ਬਲਵਿੰਦਰ ਕੌਰ ਸਰਪੰਚ ਮੌਕੇ 'ਤੇ ਮੌਜੂਦ ਸਨ | ਇਕੱਠਾਂ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਖ਼ੁਸ਼ਖ਼ਬਰੀ ਸਾਂਝੀ ਕੀਤੀ ਕਿ ਮਾਨ ਸਰਕਾਰ ਵਲੋਂ ਔਰਤਾਂ ਨੂੰ 1500 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਦੇਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਸਾਖੀ ਵਾਲੇ ਦਿਨ ਤੋਂ ਪ੍ਰਸ਼ਾਸਨਿਕ ਟੀਮਾਂ ਅਤੇ ਵਲੰਟੀਅਰ ਖ਼ੁਦ ਘਰ-ਘਰ ਜਾ ਕੇ ਫਾਰਮ ਭਰਨਗੇ, ਤਾਂ ਜੋ ਕਿਸੇ ਵੀ ਮਾਤਾ-ਭੈਣ ਨੂੰ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ | ਹਡਾਣਾ ਨੇ ਹਲਕੇ ਦੇ ਵਿਕਾਸ ਦਾ ਰੋਡਮੈਪ ਪੇਸ਼ ਕਰਦਿਆਂ ਕਿਹਾ ਕਿ ਸਾਲ 2026 ਤੱਕ ਹਲਕਾ ਸਨੌਰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇਕ ਹਲਕਾ ਬਣੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਚੱਲ ਰਹੇ ਸਾਰੇ ਪ੍ਰੋਜੈਕਟ, ਨਵੀਆਂ ਸੜਕਾਂ, ਪੰਚਾਇਤ ਘਰ ਅਤੇ ਨੌਜਵਾਨਾਂ ਲਈ ਬਣ ਰਹੇ ਨਵੇਂ ਖੇਡ ਮੈਦਾਨ ਤੈਅ ਸਮੇਂ ਅੰਦਰ ਮੁਕੰਮਲ ਕਰ ਕੇ ਜਨਤਾ ਨੂੰ ਅਰਪਣ ਕੀਤੇ ਜਾਣਗੇ |
ਲੋਕਾਂ ਦਾ ਕੀਤਾ ਵਿਸ਼ੇਸ਼ ਧੰਨਵਾਦ
ਦੇਰ ਰਾਤ ਤੱਕ ਮੀਟਿੰਗਾਂ ਵਿਚ ਬੈਠੇ ਲੋਕਾਂ ਦਾ ਧੰਨਵਾਦ ਕਰਦਿਆਂ ਹਡਾਣਾ ਨੇ ਕਿਹਾ ਕਿ ਜਨਤਾ ਦਾ ਇਹ ਪਿਆਰ ਹੀ ਉਨ੍ਹਾਂ ਨੂੰ ਦਿਨ-ਰਾਤ ਮਿਹਨਤ ਕਰਨ ਦੀ ਤਾਕਤ ਦਿੰਦਾ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ |