ਭੱਨਰਹੇੜੀ, 12 ਅਪ੍ਰੈਲ (ਧਨਵੰਤ ਸਿੰਘ)- ਲੱਕੀ ਮੀਰਾ ਸੀਨੀਅਰ ਸੈਕੰਡਰੀ ਸਕੂਲ ਭੁੱਨਰਹੇੜੀ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਵਿਦਿਆਰਥੀਆਂ ਦੀ ਅਥਾਹ ਮਿਹਨਤ ਨੂੰ ਚੰਗਾ ਫਲ ਲੱਗਿਆ | ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਮੀਤ ਕੌਰ ਨੇ 95.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਏਜਲ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਦਕਸ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਦਾ ਨਾਂ ਇਲਾਕੇ 'ਚ ਰੌਸ਼ਨ ਕੀਤਾ | ਇਸ ਮੌਕੇ ਲੱਕੀ ਮੀਰਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰੀਟਾ ਨਾਗਪਾਲ, ਕਮਲਜੀਤ ਨਾਗਪਾਲ ਅਤੇ ਰਿਸ਼ਵ ਨਾਗਪਾਲ ਨੇ ਵਿਦਿਆਰਥੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਤੇ ਮੂੰਹ ਮਿੱਠਾ ਕਰਵਾਇਆ | ਸਮੂਹ ਸਟਾਫ਼ ਨੂੰ ਸਫਲ ਮਿਹਨਤ ਕਰਵਾਉਣ ਦੀਆਂ ਮੁਬਾਰਕ ਦਿੱਤੀ ਗਈ | ਡਾਇਰੈਕਟਰ ਕਮਲਜੀਤ ਨਾਗਪਾਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸਕੂਲ ਦੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਹੀ ਹਾਸਿਲ ਹੋਇਆ ਹੈ | ਸਾਡਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ | ਬੱਚਿਆਂ ਨੂੰ ਸਹੀ ਭਵਿਖ ਵੱਲ ਵਧਣ ਵਾਸਤੇ ਪ੍ਰੇਰਿਤ ਕਰਨਾ ਹੈ |