18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸਿੰਘ ਸਭਾ ਤੋਂ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 13-04-2026
ਰਾਜਪੁਰਾ, 12 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਲਾਬ ਨਗਰ ਤੋਂ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੇਵਕ ਸਿੰਘ ਦੀ ਦੇਖ-ਰੇਖ ਵਿਚ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ | ਨਗਰ ਕੀਰਤਨ ਦੀ ਅਗਵਾਈ ਗੁਰੂ ਜੀ ਦੇ ਪੰਜ ਪਿਆਰੇ ਕਰ ਰਹੇ ਸਨ | ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਬੀਬੀਆਂ ਦਾ ਜਥਾ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਰਿਹਾ ਸੀ | ਟਰਾਲੀਆਂ ਤੇ ਰਾਗੀ ਜਥੇ ਕੀਰਤਨ ਕਰ ਰਹੇ ਸਨ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਲਾਬ ਨਗਰ ਤੋਂ ਅਰੰਭ ਹੋ ਕੇ ਨਿਊ ਸ਼ਹੀਦ ਭਗਤ ਸਿੰਘ ਕਾਲੋਨੀ, ਸ਼ਹੀਦ ਭਗਤ ਸਿੰਘ ਕਾਲੋਨੀ, ਗੁਰੂ ਨਾਨਕ ਕਾਲੋਨੀ, ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਾਲੋਨੀ, ਗੁ. ਪਚਰੰਗਾ ਚੌਂਕ, ਪਿੰਡ ਧਮੌਲੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸਭਾ ਗੁਲਾਬ ਨਗਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਬੈਂਡ ਵਾਜੇ ਗੁਰਬਾਣੀ ਦੇ ਸ਼ਬਦਾਂ ਦੀਆਂ ਧੁਣਾ ਵਜਾ ਰਹੇ ਸਨ | ਗਤਕਾ ਪਾਰਟੀਆਂ ਆਪਣੇ ਕਰਤਬ ਦਿਖਾ ਕੇ ਲੋਕਾਂ ਨੂੰ ਹੈਰਾਨ ਕਰ ਰਹੀਆ ਸਨ | ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਨੇ ਥਾਂ-ਥਾਂ ਤੇ ਵੱਖ-ਵੱਖ ਤਰ੍ਹਾਂ ਦੇ ਖਾਣ ਵਾਲੀਆਂ ਵਸਤਾਂ ਦੇ ਲੰਗਰ ਲਗਾਏ ਹੋਏ ਸਨ | ਸ਼ਹੀਦ ਭਗਤ ਸਿੰਘ ਕਾਲੋਨੀ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ 5 ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਿਰਜਨਾ ਦਿਵਸ ਦੇ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ 14 ਅਪ੍ਰੈਲ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੁਆਏ ਜਾਣਗੇ | ਉਪਰੰਤ ਕਥਾ-ਕੀਰਤਨ ਦਰਬਾਰ ਸਜਾਏ ਜਾਣਗੇ | ਇਸ ਮੌਕੇ ਹੈੱਡ ਗ੍ਰੰਥੀ ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਮੋਹਨ ਸਿੰਘ, ਅਵਤਾਰ ਸਿੰਘ, ਨਵਜੋਤ ਸਿੰਘ, ਗੁਰਕੀਰਤ ਸਿੰਘ, ਹਰਦੀਪ ਸਿੰਘ, ਗੁਰਪਾਲ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਚਰਨਜੀਤ ਸਿੰਘ ਚੰਨ, ਪਰਵਿੰਦਰ ਸਿੰਘ ਬਿੱਟੂ, ਦਲਵਿੰਦਰ ਸਿੰਘ ਸਮੇਤ ਹੋਰਾਂ ਨੇ ਆਪਣੀ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਰੇਸ਼ਮ ਸਿੰਘ ਨੇ ਤਹਿਸੀਲਦਾਰ ਰਾਏਕੋਟ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਸ੍ਰੀ ਤੁੰਗਨਾਥ ਸੇਵਾ ਸਮਿਤੀ ਦੀ ਕਾਰਜਕਾਰਨੀ ਦੀ ਚੋਣ
Ad Position 24