28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਏ.ਡੀ.ਸੀ. ਵਲੋਂ ਕਣਕ ਦੇ ਨਾੜ ਤੇ ਹੋਰ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 4 ਵੈਨਾਂ ਰਵਾਨਾ

Ad Position 21
No active advertisement
ਅਜੀਤ ਡੈਸਕ 14-04-2026
ਪਟਿਆਲਾ, 13 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕਤਾ ਲਈ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਇਹ ਵੈਨਾਂ ਅਗਲੇ 20 ਦਿਨਾਂ ਲਈ 6 ਬਲਾਕਾਂ ਦੇ 934 ਪਿੰਡਾਂ ਵਿੱਚ ਲੋਕਾਂ ਨੂੰ ਕਣਕ ਦੀ ਫ਼ਸਲ ਦੀ ਰਹਿੰਦ-ਖੰੂਹਦ ਤੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ | ਇਸ ਦੌਰਾਨ ਕਿਸਾਨਾਂ ਨੂੰ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦੇਣ ਲਈ ਲਿਟਰੇਚਰ ਵੀ ਵੰਡਿਆ ਜਾਵੇਗਾ | ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਕੋਈ ਵੀ ਰਹਿੰਦ-ਖੂੰਹਦ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ ਤਾਂ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਹੋਣ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ਵਿੱਚ ਕਦੇ ਵੀ ਅੱਗ ਨਾ ਲਗਾਉਣ | ਏ.ਡੀ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰਕੇ ਜਿੱਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਹੀ ਮਿਲਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਤੇ ਸਾਡਾ ਵਾਤਾਵਰਣ ਵੀ ਖ਼ਰਾਬ ਨਾ ਹੋਵੇ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ.ਡੀ.ਓ. ਗੁਰਮੇਲ ਸਿੰਘ ਤੇ ਏ.ਏ.ਈ ਪ੍ਰਭਦੀਪ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ, ਭਾਦਸੋਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹਰਨਾਜ ਕੌਰ ਦਾ ਮੈਰਿਟ ਸੂਚੀ 'ਚ ਨਾਂਅ ਦਰਜ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੀਤਾ ਜਾ ਰਿਹਾ ਕੰਮ-ਬਰਸਟ
Ad Position 24