29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪਿੰਡ ਫਰੀਦਪੁਰ ਜੱਟਾਂ ਵਿਖੇ ਲਗਾਇਆ ਮੁਫ਼ਤ ਸਿਹਤ ਨਿਰੀਖਣ ਕੈਂਪ

Ad Position 21
No active advertisement
ਅਜੀਤ ਡੈਸਕ 14-04-2026
ਘਨੌਰ, 13 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ 135ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾ. ਅੰਬੇਦਕਰ ਮਿਸ਼ਨ ਦੇ ਤਹਿਤ ਪਿੰਡ ਫਰੀਦਪੁਰ ਜੱਟਾਂ ਵਿਖੇ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਰਾਜਪੁਰਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ. ਵੀ. ਪੀ. ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਲਗਭਗ 150 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੈਡੀਕਲ ਸਲਾਹ ਦਿੱਤੀ ਗਈ | ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਵੀ. ਪੀ. ਸਿੰਘ ਨੇ ਕਿਹਾ ਕਿ ਡਾਕਟਰ ਅੰਬੇਦਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਦੇ ਜਨਮਦਿਨ ਨੂੰ ਲੋਕ ਸੇਵਾ ਵਜੋਂ ਮਨਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਵਲੋਂ ਡਾਕਟਰ ਵੀ. ਪੀ. ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਪੰਜਾਬੀ ਯੂਨੀਵਰਸਿਟੀ ਵਿਖੇ ਚੱਲੀ ਗੋਲੀ ਦਾ : ਪੁਲਿਸ ਵਲੋਂ ਦੋ ਨੌਜਵਾਨਾਂ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਵੇਂ ਲੰਗਰ ਹਾਲ ਦਾ ਲੈਂਟਰ ਪਿਆ, ਦੂਜੇ ਪੜਾਅ ਦਾ ਟੈਂਡਰ ਜਾਰੀ
Ad Position 24