ਪਟਿਆਲਾ, 13 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਚੱਲੀ ਗੋਲੀ ਦੇ ਸੰਬੰਧ ਵਿੱਚ ਪੁਲਿਸ ਵਲੋਂ ਦੋ ਨੌਜਵਾਨਾਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਪਟਿਆਲਾ ਦੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੋ ਨੌਜਵਾਨਾਂ ਦੀ ਪਹਿਲਾਂ ਬਹਿਸ ਹੋਣ ਉਪਰੰਤ ਹੱਥੋ ਪਾਈ ਹੋਈ ਅਤੇ ਇੱਕ ਨੌਜਵਾਨ ਦੁਆਰਾ ਪਿਸਤੌਲ ਦੇ ਵਿਚੋਂ ਫਾਇਰਿੰਗ ਕੀਤੀ ਗਈ ਜਿਸ ਦੇ ਵਿਚ ਕੋਈ ਵੀ ਜ਼ਖਮੀ ਨਹੀਂ ਹੋਇਆ ਪਰ ਪੁਲਿਸ ਨੇ ਗੋਲੀ ਚਲਾਉਣ ਵਾਲੀ ਨੌਜਵਾਨ ਉੱਪਰ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਟੀਮਾਂ ਬਣਾ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੇ ਕੋਲ ਪਿਸਤੌਲ ਕਿੱਥੋਂ ਆਇਆ ਅਤੇ ਕੀ ਇਹ ਲਾਈਸੰਸੀ ਸੀ ਜਾਂ ਗੈਰ ਲਾਈਸਾਸੀ ਸੀ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ | ਐਸ.ਪੀ. ਸਿਟੀ ਨੇ ਜਾਣਕਾਰੀ ਦਿੱਤੀ ਕਿ ਇਹ ਦੋਨੋਂ ਹੀ ਨੌਜਵਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਝਗੜੇ ਦੇ ਕਾਰਨ ਬਾਰੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ¢