ਦੇਵੀਗੜ੍ਹ, 13 ਅਪ੍ਰੈਲ (ਰਾਜਿੰਦਰ ਸਿੰਘ ਮÏਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਚ ਵਿਸਾਖੀ ਅਤੇ ਡਾ. ਭੀਮ ਰਾਓ ਅੰਬੇਦਕਰ ਜਯੰਤੀ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ¢ ਇਸ ਮÏਕੇ ਸਕੂਲ 'ਚ ਵਿਸ਼ੇਸ਼ ਸਮਾਰੋਹ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ¢ ਜਿਸ ਦੀ ਸ਼ੁਰੂਆਤ ਰੱਬੀ ਬਾਣੀ ਦੇ ਪਾਠ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਦੇਸ਼ਭਗਤੀ ਗੀਤਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ¢ ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਅਤੇ ਐਮ ਡੀ ਸੰਤੋਖ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਣੇ ਸੰਸਕਾਰਾਂ ਅਤੇ ਇਤਿਹਾਸ ਨਾਲ ਜੋੜਦੇ ਹਨ ¢ ਅੰਤ ਵਿਚ ਸਮਾਰੋਹ ਨੂੰ ਸਫਲ ਬਣਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਦਾ ਧੰਨਵਾਦ ਕੀਤਾ ਗਿਆ |