30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟੈਗੋਰ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਪਾਵਨ ਤਿਉਹਾਰ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 14-04-2026
ਦੇਵੀਗੜ੍ਹ, 13 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗ਼ਾਨਾਂ ਵਿਚ ਵਿਸਾਖੀ ਦਾ ਪਾਵਨ ਤਿਉਹਾਰ ਬੜੇ ਉਤਸ਼ਾਹ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਧਾਰਮਿਕ, ਸੰਸਕਿ੍ਤ ਅਤੇ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੀ ਸਾਜਨਾ ਅਤੇ ਇਸ ਦੇ ਮੂਲ ਸਿਧਾਂਤਾਂ ਬਾਰੇ ਦੱਸਿਆ ਗਿਆ | ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ 1699 ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਇਕ ਨਵੀਂ ਪਹਿਚਾਣ ਅਤੇ ਸਕਤੀ ਪ੍ਰਦਾਨ ਕੀਤੀ ਗਈ | ਇਸ ਦੇ ਨਾਲ ਹੀ ਜਲਿਆਂ ਵਾਲੇ ਬਾਗ ਦੀ ਦੁਖਦਾਈ ਘਟਨਾ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵਿਚ ਦੇਸ਼-ਭਗਤੀ ਅਤੇ ਬਲੀਦਾਨ ਦੀ ਭਾਵਨਾ ਜਗਾਈ ਗਈ | ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕਵਿਤਾਵਾਂ ਅਤੇ ਹੋਰ ਸੰਸਕਿ੍ਤ ਪ੍ਰਸਤੁਤੀਆਂ ਰਾਹੀਂ ਤਿਉਹਾਰ ਦੀ ਖੁਸ਼ੀ ਨੂੰ ਰੰਗੀਨ ਢੰਗ ਨਾਲ ਪੇਸ਼ ਕੀਤਾ ਗਿਆ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਭ ਨੂੰ ਵਿਸਾਖੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਗੌਰਵ ਗੁਲ੍ਹਾਟੀ, ਪ੍ਰਧਾਨ ਸਲੋਨੀ ਗੁਲ੍ਹਾਟੀ, ਪ੍ਰਬੰਧਕ ਸੁਸ਼ੀਲ ਮਿਸਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਿਫ਼ਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭੁੱਨਰਹੇੜੀ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਪਾਵਨ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24