30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗਿਫ਼ਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭੁੱਨਰਹੇੜੀ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ

Ad Position 21
No active advertisement
ਗੌਡ ਗਿਫਟ ਸਕੂਲ ਪੰਜੇਟਾ, ਭੁੱਨਰਹੇੜੀ ਦੇ ਹੋਣਹਾਰ ਬੱਚਿਆਂ ਨਾਲ ਤਸਵੀਰ ਸਾਂਝੀ ਕਰਦੇ ਹੋਏ ਮੱਖਣ ਸਿੰਘ ਮੱਲੀ ਅਤੇ ਅਧਿਆਪਕ | ਤਸਵੀਰ : ਧਨਵੰਤ ਸਿੰਘ <br/> 14-04-2026
ਭੁੱਨਰਹੇੜੀ, 13 ਅਪ੍ਰੈਲ (ਧਨਵੰਤ ਸਿੰਘ)-ਗੌਡ ਗਿਫ਼ਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਜੇਟਾ, ਭੁੱਨਰਹੇੜੀ ਦਾ ਅੱਠਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਨੇ ਉੱਚ ਅੰਕ ਪ੍ਰਾਪਤ ਕਰਕੇ ਨਾ ਸਿਰਫ ਆਪਣੇ ਮਾਪਿਆਂ ਸਗੋਂ ਸਕੂਲ ਦਾ ਨਾਮ ਵੀ ਰੋਸ਼ਨ ਕੀਤਾ | ਨਵਜੋਤ ਕੌਰ (ਪੁੱਤਰੀ ਬਲਵਿੰਦਰ ਸਿੰਘ) ਨੇ 94% ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗੁਰਲੀਨ ਕੌਰ (ਪੁੱਤਰੀ ਅਮਰੀਕ ਸਿੰਘ ਨੇ 92.5% ਅਤੇ ਗੁਰਕੀਰਤ ਕੌਰ (ਪੁੱਤਰੀ ਮਨਜੀਤ ਸਿੰਘ) ਨੇ 91.1% ਅੰਕ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਹੋਰ ਬੱਚਿਆਂ ਨੇ ਵੀ 85% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੇ ਨਤੀਜੇ ਨੇ ਨਾਮ ਉੱਚਾ ਕੀਤਾ | ਇਸ ਮੌਕੇ ਸਕੂਲ ਦੇ ਪ੍ਰਬੰਧਕ ਮੱਖਣ ਸਿੰਘ ਮੱਲੀ, ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਮੈਨੇਜਰ ਕਰਨਵੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਮੁਖ ਪ੍ਰਬੰਧਕ ਮੱਖਣ ਸਿੰਘ ਮੱਲੀ ਨੇ ਦੱਸਿਆ ਕਿ ਸਟਾਫ ਅਤੇ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਉਹ ਮਾਣ ਮਹਿਸੂਸ ਕਰਦੇ ਹਨ | ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਤਤਪਰ ਰਹਿੰਦੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਉੱਤਮ ਨਤੀਜੇ ਲਿਆਂਦੇ ਜਾਣਗੇ | ਇਸ ਮੌਕੇ ਅਧਿਆਪਕ ਦਲਜੀਤ ਕੌਰ, ਜਸਵਿੰਦਰ ਸਿੰਘ, ਰਿੰਪੀ, ਕੁਲਵਿੰਦਰ ਕੌਰ, ਜਸਪਾਲ ਕੌਰ, ਰਾਜ ਰਾਣੀ, ਅੰਜੂ ਸ਼ਰਮਾ ਅਤੇ ਮਨਪ੍ਰੀਤ ਕੌਰ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਇਸੇ ਤਰ੍ਹਾਂ ਉੱਤਮ ਨਤੀਜੇ ਲਿਆਂਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗਿਫ਼ਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭੁੱਨਰਹੇੜੀ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਪਾਵਨ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24