12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਕੀਤਾ ਯਾਦ

Ad Position 21
No active advertisement
ਅਜੀਤ ਡੈਸਕ 15-04-2026
ਪਟਿਆਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਅੱਜ 136ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਦੀਪ ਸ਼ਰਮਾ ਅਤੇ ਸਵਰਨ ਸਿੰਘ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਤੇ ਸਮਾਜਿਕ ਨਿਆਂ ਦਫ਼ਤਰ ਦਾ ਅਮਲਾ ਵੀ ਮੌਜੂਦ ਰਿਹਾ | ਸਿਮਰਪ੍ਰੀਤ ਕੌਰ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ, ਭਾਰਤੀ ਸਮਾਜ ਅਤੇ ਖਾਸ ਕਰਕੇ ਮਹਿਲਾਵਾਂ ਸਮੇਤ ਸਮਾਜ ਦੇ ਪੱਛੜੇ ਤੇ ਦੱਬੇ-ਕੁਚਲੇ ਲੋਕਾਂ ਦੇ ਵਿਕਾਸ 'ਚ ਪਾਏ ਅਹਿਮ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ |
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਸਭ ਦੇਸ਼ਾਂ ਤੋਂ ਵਿਲੱਖਣ ਤੇ ਸਮਾਨਤਾ ਦੇਣ ਵਾਲਾ ਸੰਵਿਧਾਨ ਬਣਾਇਆ, ਜਿਸ ਦੀ ਸਹੁੰ ਅਸੀਂ ਖਾਧੀ ਹੈ, ਸਾਨੂੰ ਇਸ 'ਤੇ ਚਲਦੇ ਹੋਏ ਲੋਕਾਂ ਦੀ ਭਲਾਈ ਤੇ ਇਕ ਸਮਾਨ ਅਧਿਕਾਰਾਂ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਮੁਚੇ ਦੇਸ ਵਾਸੀਆਂ ਲਈ ਇਕ ਚਾਨਣ ਮੁਨਾਰਾ ਵੀ ਸਨ, ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਉਨ੍ਹਾਂ ਦੇ ਸੰਦੇਸ਼ਾਂ 'ਤੇ ਅਮਲ ਕਰੀਏ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਨਕਲੀ ਸ਼ਰਾਬ ਦੀ ਆਮਦ ਜਾਰੀ, ਕਿਸੇ ਵੇਲੇ ਵੀ ਵਾਪਰ ਸਕਦੈ ਵੱਡਾ ਹਾਦਸਾ ਅਗਲੀ ਖ਼ਬਰ ਛੋਟੀ ਬਾਰਾਂਦਰੀ ਵਿਚੋਂ ਮੋਟਰਸਾਈਕਲ ਚੋਰੀ
Ad Position 24