12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਅਨਾਜ ਮੰਡੀ ਭਾਦਸੋਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 15-04-2026
ਭਾਦਸੋਂ, 14 ਅਪ੍ਰੈਲ (ਗੁਰਬਖਸ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਨਾਭਾ ਹਲਕੇ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਸਰਕਲ ਭਾਦਸੋਂ ਦੇ ਅਕਾਲੀ ਆਗੂਆਂ ਤੇ ਸਮੂਹ ਵਰਕਰਾਂ ਨਾਲ ਅਨਾਜ ਮੰਡੀ ਭਾਦਸੋਂ ਦਾ ਦੌਰਾ ਕਰਕੇ ਫਸਲ ਦੀ ਖਰੀਦ ਅਤੇ ਹੋਰ ਪ੍ਰਬੰਧਾਂ ਸਬੰਧੀ ਕਿਸਾਨਾਂ ਅਤੇ ਆੜਤੀਆਂ ਨਾਲ ਗੱਲ ਕੀਤੀ ਗਈ | ਲਾਲਕਾ ਨੇ ਮੰਡੀਆਂ ਚ ਖਰੀਦ ਸੰਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ ਅਤੇ ਸਰਕਾਰ ਵਲੋਂ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਫਸਲ ਦੇ ਖਰੀਦ ਅਤੇ ਹੋਰ ਪ੍ਰਬੰਧਾਂ ਵਿਚ ਕੋਈ ਦਿਲਚਸਪੀ ਨਹੀ ਵਿਖਾਈ ਜਿਸ ਕਰਕੇ ਅੱਜ ਸੂਬੇ ਦਾ ਅੰਨਦਾਤਾ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾਕੇ ਦੁੱਖ ਸੁੱਖ ਦਾ ਭਾਈਵਾਲ ਆੜਤੀਆ ਵਰਗ ਫਸਲ ਨੂੰ ਲੈ ਕੇ ਦੁਖੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਅਤੇ ਆੜ੍ਹਤੀਏ ਮੰਡੀਆਂ ਵਿਚ ਰੁਲ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਬਲਵਿੰਦਰ ਸਿੰਘ ਧਾਰਨੀ, ਪ੍ਰਧਾਨ ਰਣਜੀਤ ਸਿੰਘ ਘੁੰਡਰ, ਮਹਿੰਦਰ ਸਿੰਘ ਝੰਬਾਲੀ, ਸੁਦਰਸ਼ਨ ਗੁਪਤਾ, ਗੁਰਦਰਸ਼ਨ ਸਿੰਘ ਭੰਗੂ, ਜਸਵੰਤ ਸਿੰਘ ਚੀਮਾ, ਕਰਮ ਸਿੰਘ ਰੈਹਿਲ, ਜਗਜੀਤ ਸਿੰਘ ਰੈਹਿਲ, ਨਿਰਮੈਲ ਸਿੰਘ ਸੁਧੇਵਾਲ, ਗੱਗੀ ਚੈਹਿਲ, ਹਮੀਰ ਸਿੰਘ, ਮਨਦੀਪ ਸਿੰਘ ਪੀ.ਏ, ਗੁਰਜੰਟ ਸਿੰਘ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਨਿਰਮਾਣ 'ਚ ਅਹਿਮ ਯੋਗਦਾਨ ਪਾਇਆ-ਸੰਜੀਵ ਸ਼ਰਮਾ ਕਾਲੂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਨੇ ਮੱਥਾ ਟੇਕ ਅਤੇ ਇਸ਼ਨਾਨ ਕਰ ਮਨਾਇਆ ਖ਼ਾਲਸਾ ਸਾਜਨਾ ਦਿਹਾੜਾ
Ad Position 24