12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੇਰਾ ਗੁਰਦੁਆਰਾ ਗੁਫਾਸਰ ਰੋੜੇਵਾਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਪੰਥ ਖ਼ਾਲਸਾ ਸਾਜਨਾ ਦਿਵਸ ਅਤੇ ਸ੍ਰੀਮਾਨ 111 ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦਾ 88ਵਾਂ ਜਨਮ ਦਿਹਾੜਾ ਬਾਬਾ ਗੁਰਚਰਨ ਸਿੰਘ ਗੱਦੀਨਸ਼ੀਨ ਦੀ ਸਰਪ੍ਰਸਤੀ ਵਿਚ ਸ਼ਰਧਾਪੂਰਵਕ ਮਨਾਇਆ ਗਿਆ |
ਇਸ ਸਮੇਂ ਗੱਦੀਨਸ਼ੀਨ ਬਾਬਾ ਗੁਰਚਰਨ ਸਿੰਘ ਰੋੜੇਵਾਲ ਸਾਹਿਬ ਵਾਲਿਆਂ ਵਲੋਂ ਸੰਗਤਾਂ ਨੂੰ ਖ਼ਾਲਸਾ ਪੰਥ ਸਾਜਨਾ ਦਿਵਸ ਅਤੇ ਸੰਤ ਬਲਵੰਤ ਸਿੰਘ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਬਾਣੀ ਨਾਲ ਜੋੜਿਆ | ਇਸ ਤੋਂ ਇਲਾਵਾ ਸੰਗਤਾਂ ਲਈ ਗੁਰੂ ਕੇ ਲੰਗਰਾਂ ਦੇ ਅਤੁੱਟ ਭੰਡਾਰ ਵਰਤਾਏ ਗਏ | ਇਸ ਸਮੇਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਜਿਸ ਵਿਚ ਪੰਜਾਬ, ਹਰਿਆਣਾ, ਯੂ.ਪੀ. ਹਿਮਾਚਲ ਪ੍ਰਦੇਸ, ਊਨਾ ਸਾਹਿਬ ਤੋਂ ਵੀ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ | ਇਸ ਮੌਕੇ ਮਹੰਤ ਹਰਵਿੰਦਰ ਸਿੰਘ ਖਨੌੜਾ ਸਾ. ਜ਼ਿਲ੍ਹਾ ਪ੍ਰਧਾਨ ਕਾਂਗਰਸ, ਲਖਵੀਰ ਸਿੰਘ ਲੌਟ ਸਾ. ਚੇਅਰਮੈਨ, ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਭਾਜਪਾ, ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਸਰਪੰਚ ਬਲਵਿੰਦਰ ਸਿੰਘ ਕੰਗ, ਸੁਖਦੀਪ ਸਿੰਘ ਟੋਡਰਮਾਜਰਾ ਮੋਹਾਲੀ, ਐਮ.ਡੀ. ਗੁਰਬਾਜ ਸਿੰਘ ਖਲੀਫੇਵਾਲਾ, ਸ਼ਮਸ਼ੇਰ ਸਿੰਘ ਗੋਗਾ ਭਾਗੋਮਾਜਰਾ ਮੋਹਾਲੀ, ਜਥੇਦਾਰ ਅਨੂਪ ਸਿੰਘ ਭਾਗੋਮਾਜਰਾ ਮੋਹਾਲੀ, ਸਾਹਿਬ ਸਿੰਘ ਕੰਗ, ਗੁਰਚਰਨ ਸਿੰਘ ਟਿਵਾਣਾ ਦਿੱਤੂਪੁਰ, ਗਿਆਨੀ ਭਜਨ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਕਾਲਾ, ਨੰਬਰਦਾਰ ਜਗਤਾਰ ਸਿੰਘ, ਮਨਜੀਤ ਸਿੰਘ ਕਾਠਮੱਠੀ, ਜੱਸੀ ਰਾਜਪੁਰਾ, ਕਰਮਜੀਤ ਸਿੰਘ ਕਾਕਾ ਰੋੜੇਵਾਲ, ਦਰਸ਼ਨ ਸਿੰਘ ਸਾ. ਸਰਪੰਚ, ਗੁਰਜੰਟ ਸਿੰਘ ਸੇਖੋਂ, ਬਲਜੀਤ ਸਿੰਘ ਰੋੜੇਵਾਲ, ਜਗਦੀਸ ਸਿੰਘ ਐਸ.ਡੀ.ਓ., ਗੁਰਚਰਨ ਸਿੰਘ ਸਿਊਨਾ, ਰਾਮ ਸਿੰਘ ਕਿਸਾਨਾ, ਮਮਤਾ ਭਾਟੀ ਨੋਇਡਾ ਕਿਸਾਨ ਨੇਤਾ, ਮੀਨਾ ਭੰਦੂੜੀ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਵਿਖੇ ਵਿਸਾਖੀ ਅਤੇ ਖ਼ਾਲਸਾ ਸਿਰਜਣਾ ਦਿਵਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ ਰੰਗ ਬ... ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਨਿਰਮਾਣ 'ਚ ਅਹਿਮ ਯੋਗਦਾਨ ਪਾਇਆ-ਸੰਜੀਵ ਸ਼ਰਮਾ ਕਾਲੂ
Ad Position 24