12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼ਾਹਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਅੱਜ ਸ਼ਾਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸੰਗਰਾਂਦ ਦਾ ਦਿਹਾੜਾ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਥਾਣਾ ਮੁਖੀ ਭਾਦਸੋਂ ਇੰਸਪੈਕਟਰ ਗੁਰਨਾਮ ਸਿੰਘ ਅਤੇ ਕਰਤਾਰ ਇੰਡਸਟਰੀਜ਼ ਦੇ ਐਮ.ਡੀ. ਮਨਪ੍ਰੀਤ ਸਿੰਘ ਲੋਟੇ ਨੂੰ ਸਮਾਜ ਅਤੇ ਧਰਮ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਇਸ ਤੋਂ ਇਲਾਵਾ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਨਗਰ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਨਿਰਲੇਪ ਸਿੰਘ, ਸੁਰਜੀਤ ਸਿੰਘ (ਪ੍ਰਧਾਨ), ਸੁਖਬੀਰਪਾਲ ਸਿੰਘ, ਭਜਨ ਸਿੰਘ, ਜਰਨੈਲ ਸਿੰਘ, ਸੁੱਚਾ ਸਿੰਘ, ਰਾਜਿੰਦਰ ਸਿੰਘ, ਰਘੁਵੀਰ ਸਿੰਘ, ਜਗਦੀਪ ਸਿੰਘ ਸੰਧਨੌਲੀ, ਬਲਵਿੰਦਰ ਸਿੰਘ, ਨਛੱਤਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ 'ਆਪ' ਆਗੂ ਇੰਦਰਜੀਤ ਸਿੰਘ ਸੰਧੂ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਟੀਮ ਸਮੇਤ ਹੋਏ ਨਤਮਸਤਕ
Ad Position 24