12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹਲਕਾ ਸਨੌਰ 'ਚ 'ਆਪ' ਨੂੰ ਵੱਡਾ ਝਟਕਾ, ਗੌਰਵ ਸੰਧੂ ਦੀ ਅਗਵਾਈ ਹੇਠ ਦਰਜਨਾਂ ਵਿਅਕਤੀ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 15-04-2026
ਸਨੌਰ, 14 ਅਪ੍ਰੈਲ (ਸੋਖਲ)-ਹਲਕਾ ਸਨੌਰ ਦੇ ਪਿੰਡ ਭਾਖਰ 'ਚ ਰਾਜਨੀਤਿਕ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਦਰਜਨਾਂ ਪਰਿਵਾਰਾਂ ਨੇ 'ਆਪ' ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਇਹ ਸਾਰੇ ਪਰਿਵਾਰ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋਏ | ਇਸ ਮੌਕੇ ਗੌਰਵ ਸੰਧੂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰ ਜਾਣ ਕਾਰਨ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ | ਖ਼ਾਸ ਤੌਰ 'ਤੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਗਿਆ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਹੋਣ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ |
ਕਾਂਗਰਸ 'ਚ ਸ਼ਾਮਲ ਹੋਣ ਵਾਲਿਆਂ 'ਚ ਜਸਵਿੰਦਰ ਮੌੜ, ਪਰਮਿੰਦਰ ਕੌਰ (ਪੰਚਾਇਤ ਮੈਂਬਰ), ਜਗਜੀਤ ਸਿੰਘ, ਕਰਮਜੀਤ ਕੌਰ ਸਾਬਕਾ ਪੰਚਾਇਤ ਮੈਂਬਰ, ਤਜਿੰਦਰ ਸਿੰਘ ਕਿਸਾਨ ਯੂਨੀਅਨ, ਹਰਵਿੰਦਰ ਸਿੰਘ ਭਾਖਰ, ਕਵਿਤਾ ਦੇਵੀ, ਰੁਪਿੰਦਰ ਕੌਰ, ਮੰਸੀ ਦੇਵੀ, ਨਿਰਮਲਾ ਦੇਵੀ, ਰਮਨਦੀਪ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ | ਇਸ ਦੌਰਾਨ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਆਪ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇਲਾਕੇ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ ਦਾ ਫ਼ੈਸਲਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 33ਫ਼ੀਸਦੀ ਰਾਖਵਾਂਕਰਨ ਰਾਜਨੀਤੀ ਤੇ ਰਾਸ਼ਟਰ ਨਿਰਮਾਣ 'ਚ ਔਰਤਾਂ ਦੀ ਭੂਮਿਕਾ ਨੂੰ ਮਜ਼ਬੂਤ ਕਰੇਗਾ-ਪ੍ਰਨੀਤ ਕੌਰ ਅਗਲੀ ਖ਼ਬਰ ਮਦਰ ਟੈਰੇਸਾ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24