12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਕੂਲ ਆਫ ਐਮੀਨੈਂਸ ਮੰਡੌਰ ਵਿਖੇ ਮਨਾਇਆ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ

Ad Position 21
No active advertisement
ਅਜੀਤ ਡੈਸਕ 15-04-2026
ਨਾਭਾ, 14 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਨੇੜਲੇ ਪਿੰਡ ਮੰਡੌਰ ਸਥਿਤ ਸਕੂਲ ਆਫ ਐਮੀਨੈਂਸ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਾਲ ਵਿਕਾਸ ਅਫ਼ਸਰ ਤਿ੍ਪਤਾ ਰਾਣੀ, ਹਾਕਮ ਸਿੰਘ, ਪਰਮਜੀਤ ਸਿੰਘ, ਸੁਮਨ ਰਾਣੀ, ਰਣਜੀਤ ਸਿੰਘ ਸ਼ਮਲਾ ਰਿਟਾਇਰਡ ਸੀਨੀ. ਸਹਾਇਕ, ਰਾਣੀ ਆਂਗਣਵਾੜੀ ਵਰਕਰ, ਪਵਨ ਕੁਮਾਰ, ਬਲਵੀਰ ਕੌਰ, ਪਰਮਜੀਤ ਕੌਰ ਸ਼ਾਮਿਲ ਹੋਏ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ਅਤੇ ਪਿ੍ੰਸੀਪਲ ਜਸਪਾਲ ਸਿੰਘ ਵਲੋਂ ਬਾਬਾ ਸਾਹਿਬ ਦੇ ਬੁੱਤ ''ਤੇ ਫੁੱਲ ਮਾਲਾ ਅਰਪਿਤ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਰਮਜੀਤ ਸਿੰਘ ਕੰਪਿਊਟਰ ਫੈਕਲਟੀ ਵੀ ਹਾਜ਼ਰ ਸਨ | ਪ੍ਰੋਗਰਾਮ ਤੋਂ ਬਾਅਦ ਹਾਜ਼ਰ ਸੰਗਤ ਨੂੰ ਲੱਡੂ ਵੰਡੇ ਗਏ | ਪਿ੍ੰਸੀਪਲ ਜਸਪਾਲ ਸਿੰਘ ਨੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਵਿਖੇ ਡਾ. ਭੀਮ ਰਾਓ ਅੰਬੇਡਕਰ ਐਜੂਕੇਸ਼ਨ ਪਾਰਕ ਬਣਾਇਆ ਗਿਆ ਹੈ ਤਾਂ ਜੋ ਸਕੂਲ ਦੇ ਵਿਦਿਆਰਥੀ ਇਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਅੱਗੇ ਵਧ ਸਕਣ |
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਵਲੋਂ ਕਣਕ ਦੀ ਖਰੀਦ ਨਾ ਹੋਣ 'ਤੇ ਰੋਸ ਵਜੋਂ ਮਾਰਕਿਟ ਕਮੇਟੀ ਅੱਗੇ ਧਰਨਾ ਅਗਲੀ ਖ਼ਬਰ ਹਲਕਾ ਰਾਜਪੁਰਾ 'ਚ ਕਾਂਗਰਸ ਨੂੰ ਮਿਲਿਆ ਵੱਡਾ ਹੁੰਗਾਰਾ
Ad Position 24