06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਾਰਤ ਦੀ ਨਾਮੀ ਜੀ.ਐਸ.ਏ. ਇੰਡਸਟਰੀਜ਼ ਨੂੰ ਸੂਬੇ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 16-04-2026
ਪਟਿਆਲਾ 15 ਅਪ੍ਰੈਲ (ਮਨਦੀਪ ਸਿੰਘ ਖਰੌੜ)-ਜੀ.ਐੱਸ.ਏ. ਇੰਡਸਟਰੀਜ਼ ਇੰਡੀਆ ਪ੍ਰਾਈਵੇਟ ਲਿਮਟਿਡ (ਐਗਰੀਜੋਨ) ਨੂੰ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਵਲੋਂ ਰਾਜ ਦੇ ਉਦਯੋਗਿਕ ਵਿਕਾਸ, ਨਿਵੇਸ਼ ਅਤੇ ਰੋਜ਼ਗਾਰ ਸਿਰਜਣ 'ਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਕੰਪਨੀ ਦੇ ਓਰੋਂ ਜਨਰਲ ਮੈਨੇਜਰ ਮੋਨਿਸ਼ ਸ਼ਰਮਾ ਅਤੇ ਮੈਨੇਜਰ ਸਰਬਜੀਤ ਕੌਰ ਨੇ ਇਕ ਸਮਾਗਮ ਦੌਰਾਨ ਇਹ ਸਨਮਾਨ ਹਾਸਿਲ ਕੀਤਾ | ਦੱਸਣਯੋਗ ਹੈ ਕਿ ਜੀ.ਐਸ.ਏ. ਇੰਡਸਟਰੀਜ਼ ਇਸ ਸਮੇਂ 2200 ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਪ੍ਰਦਾਨ ਕਰ ਰਹੀ ਹੈ ਅਤੇ ਭਾਰਤ ਵਿਚ ਵਿਲੱਖਣ ''ਸਿੰਗਲ ਸੋਰਸ'' ਉਤਪਾਦ ਵਿਕਸਤ ਕਰਨ ਲਈ ਜਾਣੀ ਜਾਂਦੀ ਹੈ | ਕੰਪਨੀ ਖੇਤੀਬਾੜੀ ਮਸ਼ੀਨਰੀ ਵਿਚ ਆਧੁਨਿਕ ਤਕਨੀਕ ਨਾਲ ਕਿਸਾਨਾਂ ਦੀ ਮਜ਼ਬੂਤੀ ਲਈ ਕੰਮ ਕਰ ਰਹੀ ਹੈ | ਸਮਾਜਿਕ ਜ਼ਿੰਮੇਵਾਰੀ ਤਹਿਤ ਕੰਪਨੀ ਗਰੀਬ ਬੱਚਿਆਂ ਦੀ ਪੜ੍ਹਾਈ ਵਿਚ ਸਹਾਇਤਾ ਕਰਦੀ ਹੈ, ਹਰ ਸਾਲ 3000 ਤੋਂ ਵੱਧ ਬਲੱਡ ਯੂਨਿਟ ਥੈਲੇਸੀਮੀਆ ਪੀੜਤ ਬੱਚਿਆਂ ਲਈ ਦਾਨ ਕਰਦੀ ਹੈ ਅਤੇ ਵਿਧਵਾ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਂਦੀ ਹੈ | ਕੰਪਨੀ ਦੇ ਐਮ.ਡੀ. ਜਤਿੰਦਰ ਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਕੰਪਨੀ ਦੇ ਸਮੂਹ ਸਟਾਫ਼ ਅਤੇ ਮੁਲਾਜਮਾਂ ਵਲੋਂ ਕੀਤੀ ਅਣਥੱਕ ਮਿਹਨਤ ਦਾ ਨਤੀਜਾ ਹੈ ਕਿ ਅੱਜ ਦੇਸ਼ ਦੀਆਂ ਨਾਮੀ ਕੰਪਨੀਆਂ ਵਿਚ ਜੀ.ਐੱਸ.ਏ. ਇੰਡਸਟਰੀਜ਼ ਪਟਿਆਲਾ ਦਾ ਪਹਿਲੇ ਨੰਬਰਾਂ ਵਿਚ ਆਉਂਦਾ ਹੈ | ਉਨ੍ਹਾਂ ਭਵਿੱਖ 'ਚ ਵੀ ਉਦਯੋਗ ਅਤੇ ਸਮਾਜ ਸੇਵਾ ਵਿਚ ਆਪਣਾ ਯੋਗਦਾਨ ਜਾਰੀ ਰੱਖਣ ਦੀ ਵਚਨਬੱਧਤਾ ਜਤਾਈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਿਰ ਕਮੇਟੀ ਵਲੋਂ ਅਗਰਵਾਲ ਸਭਾ ਦੇ ਨਵ-ਨਿਯੁਕਤ ਪ੍ਰਧਾਨ ਰਾਜੇਸ਼ ਬੱਬੂ ਦਾ ਕੀਤਾ ਸਨਮਾਨ
Ad Position 24