06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮੰਡੀਆਂ 'ਚੋਂ ਕਣਕ ਦੀ ਖ਼ਰੀਦ 'ਚ ਤੇਜ਼ੀ ਲਿਆਉਣੀ ਚਾਹੀਦੀ ਹੈ-ਚੌਧਰੀਮਾਜਰਾ

Ad Position 21
No active advertisement
ਅਜੀਤ ਡੈਸਕ 16-04-2026
ਨਾਭਾ, 15 ਅਪ੍ਰੈਲ (ਕਰਮਜੀਤ ਸਿੰਘ)-ਕਿਸਾਨਾਂ ਦੀ ਪੁੱਤਾਂ ਵਾਂਗੰੂ ਪਾਲੀ ਕਣਕ ਦੀ ਫ਼ਸਲ ਕਣਕ ਦੀ ਖ਼ਰੀਦ ਬਹੁਤ ਹੀ ਹੌਲੀ ਚੱਲ ਰਹੀ ਹੈ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਬਹੁਤ ਹੀ ਢਿੱਲ ਵਰਤ ਰਹੀਆਂ ਹਨ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਏਜੰਸੀਆਂ ਨੂੰ ਕਣਕ ਦੀ ਖ਼ਰੀਦ ਵਿਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕਰੇ ਤਾਂ ਜੋ ਕਿਸਾਨ ਆੜ੍ਹਤੀਆਂ ਅਤੇ ਮੰਡੀਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਦਾ ਭਾਈਚਾਰਾ ਪ੍ਰੇਸ਼ਾਨ ਨਾ ਹੋਵੇ | ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਪਈ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਜੋ ਕਣਕ ਦੀ ਫ਼ਸਲ ਵਿਚ ਨਮੀ ਦੀ ਸਮੱਸਿਆ ਆ ਰਹੀ ਹੈ ਉਸ ਵਿਚ ਸਰਕਾਰਾਂ ਰਾਹਤ ਦੇਣ |
Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਦੀ ਅਣਅਧਿਕਾਰਤ ਵਰਤੋਂ 'ਤੇ ਫ਼ਰਮ ਵਿਰੁੱਧ ਮੁਕੱਦਮਾ ਦਰਜ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਮੰਡੀਆਂ ਦਾ ਦੌਰਾ
Ad Position 24