06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੀ.ਬੀ.ਐੱਸ.ਈ. ਨੇ ਦਸਵੀਂ ਦੇ ਨਤੀਜੇ ਐਲਾਨੇ

Ad Position 21
No active advertisement
ਅਜੀਤ ਡੈਸਕ 16-04-2026
ਪਟਿਆਲਾ, 15 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਅੱਜ ਸੀ.ਬੀ.ਐੱਸ.ਈ. ਵਲੋਂ ਦਸਵੀਂ ਦੇ ਨਤੀਜੇ ਐਲਾਨੇ ਗਏ | ਜਿਸ 'ਚ ਜ਼ਿਲ੍ਹੇ ਭਰ 'ਚੋਂ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਦਿਆਂ ਮੱਲ੍ਹਾਂ ਮਾਰੀਆਂ | ਇਸ ਮੌਕੇ ਜਿੱਥੇ ਸਕੂਲਾਂ ਵਲੋਂ ਬੱਚਿਆਂ ਦੀ ਮਿਹਨਤ 'ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਉੱਥੇ ਹੀ ਮਾਪਿਆਂ ਵਲੋਂ ਵੀ ਚੰਗੇ ਨੰਬਰ ਹਾਸਲ ਕਰਨ ਵਾਲੇ ਬੱਚਿਆਂ ਦੇ ਨਾਲ ਖ਼ੁਸ਼ੀ ਸਾਂਝੀ ਕੀਤੀ ਗਈ | ਪਟਿਆਲਾ ਦੇ ਬੁੱਢਾ ਦਲ ਪਬਲਿਕ ਸਕੂਲ ਦੇ 262 ਬੱਚਿਆਂ ਨੇ ਪ੍ਰੀਖਿਆ 'ਚ ਆਪਣੀ ਕਿਸਮਤ ਅਜ਼ਮਾਈ ਜਿਸ ਵਿਚੋਂ ਮਨਜੋਤ ਸਿੰਘ ਨੇ 99.4 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ | ਇਸੇ ਸਕੂਲ ਦੇ ਗੁਨਤਾਸ ਸਿੰਘ ਨੇ 98.6 ਫ਼ੀਸਦੀ ਅਤੇ ਨੀਵ ਅਰੋੜਾ ਨੇ 97.8 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੀ ਪਿ੍ੰਸੀਪਲ ਸਮੇਤ ਸਕੂਲ ਦੇ ਮੁੱਖ ਸਰਪ੍ਰਸਤ ਜਥੇਦਾਰ ਬਾਬਾ ਬਲਬੀਰ ਸਿੰਘ, ਸਕੂਲ ਪ੍ਰਧਾਨ ਸੁਖਵਿੰਦਰਜੀਤ ਕੌਰ, ਪ੍ਰਬੰਧਕੀ ਅਫ਼ਸਰ ਪਰਮਿੰਦਰਜੀਤ ਕੌਰ ਬਰਾੜ ਸਮੇਤ ਸਕੂਲ ਦੇ ਨਿਰਦੇਸ਼ਕ ਤੇ ਸਲਾਹਕਾਰ ਐਡ. ਕਰਨ ਰਾਜਵੀਰ ਸਿੰਘ ਨੇ ਬੱਚਿਆਂ ਤੇ ਅਧਿਆਪਕਾਂ ਦੀ ਪ੍ਰਸੰਸਾ ਕੀਤੀ |
ਇਸ ਤੋਂ ਇਲਾਵਾ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਖੁਸ਼ਪ੍ਰੀਤ ਕੌਰ ਅਤੇ ਸ਼ੌਰਿਆਵੀਰ ਬਾਂਸਲ ਨੇ 97.4 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਸੁਖਮਨਦੀਪ ਕੌਰ ਨੇ 97 ਫ਼ੀਸਦੀ ਹਾਸਲ ਕਰ ਕੇ ਦੂਸਰਾ ਅਤੇ ਜੀਆ ਨੇ 95.2 ਫ਼ੀਸਦੀ ਅੰਕ ਹਾਸਲ ਕਰ ਕੇ ਤੀਜੇ ਸਥਾਨ 'ਤੇ ਮੱਲ੍ਹਾਂ ਮਾਰੀਆਂ | ਸਕੂਲ ਪਿ੍ੰਸੀਪਲ ਇੰਦੂ ਅਰੋੜਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ |
ਅਪੋਲੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਯੰਕ ਨੇ 94.6 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਕੁੱਲ 70 ਵਿਦਿਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ ਜਿਸ ਵਿਚੋਂ ਰਮਨਪ੍ਰੀਤ ਸਿੰਘ ਨੇ 91.4 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ 'ਚੋਂ ਦੂਜਾ ਸਥਾਨ ਹਾਸਲ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਬਲਾਸਮ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ 62 ਵਿਦਿਆਰਥੀਆਂ 'ਚੋਂ 5 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ ਸਕੂਲ ਦੇ ਟਾਪਰ ਰਹੇ | ਇਸ 'ਚ ਕਰਨਜੀਤ ਸਿੰਘ ਬਾਤਿਸ਼ ਨੇ 97.6, ਕਿਰਨਪ੍ਰੀਤ ਕੌਰ ਨੇ 94.4 ਫ਼ੀਸਦੀ, ਪ੍ਰਣਵ ਮੰਗਲਾ ਨੇ 94 ਫ਼ੀਸਦੀ, ਰਹਿਮਪ੍ਰੀਤ ਸਿੰਘ ਰੰਗਾ ਨੇ 92.4 ਫ਼ੀਸਦੀ ਅਤੇ ਅਰਸ਼ਦੀਪ ਸਿੰਘ ਨੇ 90.4 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਮਾਣ ਵਧਾਇਆ |
Ad Position 22
No active advertisement
ਪਿਛਲੀ ਖ਼ਬਰ ਹਲਕਾ ਰਾਜਪੁਰਾ 'ਚ ਕਾਂਗਰਸ ਵਲੋਂ 5 ਦਿਹਾਤੀ ਮੰਡਲਾਂ ਅਤੇ 101 ਪਿੰਡਾਂ ਦੇ ਬੂਥ ਇੰਚਾਰਜ ਨਿਯੁਕਤ ਅਗਲੀ ਖ਼ਬਰ ਯੂਰੀਆ ਖਾਦ ਦੀ ਅਣਅਧਿਕਾਰਤ ਵਰਤੋਂ 'ਤੇ ਫ਼ਰਮ ਵਿਰੁੱਧ ਮੁਕੱਦਮਾ ਦਰਜ-ਮੁੱਖ ਖੇਤੀਬਾੜੀ ਅਫ਼ਸਰ
Ad Position 24