06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ-ਮਨੇਸ

Ad Position 21
No active advertisement
ਅਜੀਤ ਡੈਸਕ 16-04-2026
ਸਮਾਣਾ, 15 ਅਪ੍ਰੈਲ (ਸਾਹਿਬ ਸਿੰਘ)-ਵੈੱਲਫੇਅਰ ਫੋਰਮ ਪੰਜਾਬ ਦੇ ਚੇਅਰਮੈਨ ਨਵਾਬ ਸਿੰਘ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੰਜਾਬ ਦੀ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਹੈ | ਉਨ੍ਹਾਂ ਅਪੀਲ ਕੀਤੀ ਕਿ ਵਡੇਰੇ ਹਿਤਾਂ ਲਈ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਹੁਣ ਟਾਵਰ ਤੋਂ ਹੇਠਾਂ ਆ ਜਾਣਾ ਚਾਹੀਦਾ ਹੈ | ਉਨ੍ਹਾਂ ਇਸ ਬਿੱਲ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਕੀਤਾ ਸੀ, ਉਹ ਇਹ ਇਤਿਹਾਸਕ ਬਿੱਲ ਪਾਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ | ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਬਿੱਲ ਜਲਦੀ ਤੋਂ ਜਲਦੀ ਪਾਸ ਕਰਨ | ਉਨ੍ਹਾਂ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਏਗਾ ਕਿ ਜੋ ਵੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿਚ ਸ਼ਾਮਲ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦੇ ਪਛੜੇ ਪਿੰਡ ਮੰਡੀ ਸਹੂਲਤਾਂ ਤੋਂ ਵਾਂਝੇ, ਟਾਂਗਰੀ ਪਾਰ ਦੇ ਕਿਸਾਨਾਂ ਲਈ ਮੰਡੀਆਂ ਦਾ ਸਫ਼ਰ ਮੁਸ਼ੱਕਤ ਭਰਿਆ... ਅਗਲੀ ਖ਼ਬਰ ਹਲਕਾ ਰਾਜਪੁਰਾ 'ਚ ਕਾਂਗਰਸ ਵਲੋਂ 5 ਦਿਹਾਤੀ ਮੰਡਲਾਂ ਅਤੇ 101 ਪਿੰਡਾਂ ਦੇ ਬੂਥ ਇੰਚਾਰਜ ਨਿਯੁਕਤ
Ad Position 24