ਰਾਜਪੁਰਾ, 15 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਦੀ ਦੇਖ-ਰੇਖ ਹੇਠ ਖ਼ਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਜਿਸ ਵਿਚ 40 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਣੇ | ਜਾਣਕਾਰੀ ਮੁਤਾਬਿਕ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਰਾਗੀ ਢਾਡੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਵਿਚ ਕਰੀਬ 300 ਲੜਕੇ ਅਤੇ ਲੜਕੀਆਂ ਨੇ ਭਾਗ ਲਿਆ | ਦਸਤਾਰ ਮੁਕਾਬਲੇ ਜੂਨੀਅਰ ਗਰੁੱਪ ਵਿਚ 162 ਬੱਚਿਆਂ ਨੇ ਭਾਗ ਲਿਆ ਅਤੇ ਭਵਨਜੋਤ ਸਿੰਘ, ਗੁਰਨਮਨ ਸਿੰਘ ਅਤੇ ਮਹਿਤਾਬ ਸਿੰਘ ਨੇ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸੀਨੀਅਰ ਵਿਚ 190 ਬੱਚਿਆਂ ਨੇ ਭਾਗ ਲਿਆ ਅਤੇ ਗੁਰਕੀਰਤ ਸਿੰਘ, ਅਰਸ਼ਪ੍ਰੀਤ ਸਿੰਘ, ਗੁਰਮਨਪ੍ਰੀਤ ਸਿੰਘ ਅਤੇ ਪ੍ਰੇਮ ਸਿੰਘ ਨੂੰ ਪਹਿਲਾ, ਦੂਜੇ ਅਤੇ ਤੀਜਾ ਸਥਾਨ ਹਾਸਲ ਕਰਨ 'ਤੇ ਸਨਮਾਨਿਤ ਕੀਤਾ ਗਿਆ | ਦੁਮਾਲੇ ਅਤੇ ਕੇਸਕੀ ਵਿਚ 30 ਬੱਚਿਆਂ ਨੇ ਭਾਗ ਲਿਆ | ਜਿਸ ਵਿਚ ਸਾਹਿਬ ਸਿੰਘ, ਏਕਮਜੋਤ ਸਿੰਘ ਅਤੇ ਗੁਰਅੰਮਿ੍ਤ ਸਿੰਘ ਨੇ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 35 ਲੜਕੀਆਂ ਨੇ ਵੀ ਭਾਗ ਲਿਆ, ਜਿਸ ਵਿਚ ਗੁਰਨੂਰ ਕੌਰ, ਅਹਿਮਦੀਪ ਕੌਰ ਅਤੇ ਸਿਫਤ ਕੌਰ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਬੱਚਿਆਂ ਨੂੰ ਪ੍ਰਧਾਨ ਅਬਰਿੰਦਰ ਸਿੰਘ ਕੰਗ ਨੇ ਕਿਹਾ ਕਿ ਮਨ ਲਾ ਕੇ ਪੜ੍ਹਾਈ ਕਰਨ ਅਤੇ ਹਲਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ | ਇਸ ਮੌਕੇ 'ਤੇ ਹੋਰਨਾਂ ਸਮੇਤ ਕਿ੍ਪਾਲ ਸਿੰਘ ਭੰਗੂ, ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਜਸਵੀਰ ਸਿੰਘ ਜੱਸੀ, ਮੈਨੇਜਰ ਰਮਿੰਦਰ ਸਿੰਘ, ਸੁਖਦੇਵ ਸਿੰਘ ਵਿਰਕ, ਦਾਤਾਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ |